ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਘਰ ਘਰ ਰੋਜਗਾਰ ਦੇ ਅਧੀਨ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੋਹ (ਪਠਾਨਕੋਟ) ਦੇ ਵਿਦਿਆਰਥੀਆਂ ਨੂੰ ਰੋਜਗਾਰ ਤੇ ਕਾਰੋਬਾਰ ਬਿਊਰੋ ਦਫਤਰ ਪਠਾਨਕੋਟ ਦੀ ਗੇੜੀ ਲਾਈ।ਜਿਸ ਦੀ ਅਗਵਾਈ ਰੋਜਗਾਰ ਦਫਤਰ ਦੇ ਪ੍ਰਮੁੱਖ ਜਿਲਾ ਰੋਜਗਾਰ ਅਫਸ਼ਰ ਆਰ.ਸੀ ਖੁਲਰ ਨੇ ਕੀਤੀ।ਜਿਲ੍ਹਾ ਸਿੱਖਿਆ ਵਿਭਾਗ, ਬਾਗਬਾਨੀ ਵਿਭਾਗ, ਮੱਛੀ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਡੇਅਰੀ ਵਿਭਾਗ, ਐਸ.ਸੀ ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ ਬੱਚਿਆਂ ਦਾ ਮਾਰਗ ਦਰਸ਼ਨ ਕੀਤਾ ਗਿਆ।ਜਿਨ੍ਹਾਂ ਬੱਚਿਆਂ ਨੇ ਪੜਾਈ ਤੋਂ ਬਾਅਦ ਦੇਸ਼ ਦੀ ਸੇਵਾ ਕਰਨ ਲਈ ਸੈਨਾ ਵਿੱਚ ਭਰਤੀ ਹੋਣਾ ਹੈ, ਉਸ ਲਈ ਵਿਦਿਆਰਥੀ ਨੂੰ ਕੀ ਕਰਨਾ ਚਾਹੀਦਾ ਹੈ ਇਸ ਬਾਰੇ ਜਾਣਕਾਰੀ ਦਿੱਤੀ।ਇਸ ਮੋਕੇ ਤੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਕਿਸ ਤਰਾਂ ਨਸ਼ੇ ਤੋਂ ਦੂਰ ਰਹਿ ਕੇ ਬੱਚੇ ਆਪਣੇ ਮਾਤਾ ਪਿਤਾ ਦੇ ਸੁਪਨੇ ਨੂੰ ਪੂਰਾ ਕਰ ਸਕਦੇ ਹਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …