ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਵਿਚ ਇਕੱਤਰਤਾ ਘਰ ਵਿਖੇ ਹੋਈ। ਇਸ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85, ਸੈਕਸ਼ਨ 87, ਟਰੱਸਟ ਵਿਭਾਗ ਅਤੇ ਧਰਮ ਪ੍ਰਚਾਰ ਕਮੇਟੀ ਦੇ ਮਤਿਆ ’ਤੇ ਵਿਚਾਰ ਕੀਤੀ ਗਈ। ਇਕੱਤਰਤਾ ਦੇ ਸ਼ੁਰੂ ਵਿਚ ਪਿਛਲੇ ਦਿਨੀਂ ਪੁਲਵਾਮਾ ਵਿਖੇ ਸੀ.ਆਰ.ਪੀ.ਐਫ ’ਤੇ ਹੋਏ ਆਤਮਘਾਤੀ ਹਮਲੇ ਵਿਚ ਮਾਰੇ ਗਏ 45 ਫੌਜੀ ਜਵਾਨਾਂ ਨੂੰ ਮੂਲ ਮੰਤਰ ਦਾ ਪਾਠ ਕਰਕੇ ਸ਼ਰਧਾਜ਼ਲੀ ਭੇਟ ਕੀਤੀ ਗਈ।ਇਕੱਤਰਤਾ ਵਿਚ ਮਤਾ ਪਾਸ ਹੋਇਆ ਕਿ ਸੰਗਤ ਦੀ ਸਹੂਲਤ ਲਈ ਵਿਜੈ ਬੈਂਕ ਦੇ ਸਹਿਯੋਗ ਨਾਲ ਬੈਟਰੀ ਵਾਲੀਆਂ ਗੱਡੀਆਂ ਖ਼ਰੀਦੀਆਂ ਜਾਣਗੀਆਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿਖੇ ਐਲ.ਈ.ਡੀ ਲਗਾ ਕੇ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਅਤੇ ਮਰਯਾਦਾ ਬਾਰੇ ਜਾਣਕਾਰੀ ਦਿੱਤੀ ਜਾਇਆ ਕਰੇਗੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਤ੍ਰਿਪਤਾ ਸਕੀਮ ਲਾਗੂ ਕਰਕੇ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਸ੍ਰੀ ਅੰਮ੍ਰਿਤਸਰ ਦੀਆਂ ਅੰਮ੍ਰਿਤਧਾਰੀ ਵਿਦਿਆਰਥਣਾਂ ਜਿਨ੍ਹਾਂ ਦੇ ਮਾਪੇ ਵੀ ਅੰਮ੍ਰਿਤਧਾਰੀ ਹੋਣਗੇ, ਉਨ੍ਹਾਂ ਤੋਂ ਫੀਸ ਵਿਚ ਹਰ ਸਾਲ ਹੋਣ ਵਾਲਾ ਵਾਧਾ ਨਹੀਂ ਲਿਆ ਜਾਏਗਾ।ਇਹ ਸਕੀਮ ਸਿਰਫ਼ ਉਨ੍ਹਾਂ ਵਿਦਿਆਰਥਣਾਂ ’ਤੇ ਹੀ ਲਾਗੂ ਹੋਵੇਗੀ ਜਿਨ੍ਹਾਂ ਨੇ ਪਹਿਲਾਂ ਵੀ ਆਪਣੀ ਵਿਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਕਾਲਜਾਂ ਤੋਂ ਪ੍ਰਾਪਤ ਕੀਤੀ ਹੋਵੇਗੀ।
ਇਸ ਮੌਕੇ ’ਤੇ ਪ੍ਰਧਾਨ ਲੌਂਗੋਵਾਲ ਨੇ ਦੱਸਿਆ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਜੈਤੋ ਦੇ ਸ਼ਹੀਦ ਭਾਈ ਦਇਆ ਸਿੰਘ, ਸੰਤ ਗਿਆਨੀ ਵਰਿਆਮ ਸਿੰਘ ਧੂਲਕੋਟ, ਸੰਤ ਬਾਬਾ ਸੁੱਚਾ ਸਿੰਘ ਜੀ ਜਵੱਦੀ ਟਕਸਾਲ, ਮਨਜੀਤ ਸਿੰਘ ਕਲਕੱਤਾ, ਧੰਨਾ ਸਿੰਘ ਗੁਲਸ਼ਨ, ਸ਼ਮਸ਼ੇਰ ਸਿੰਘ ਅਸ਼ੋਕ, ਪ੍ਰਿੰਸੀਪਲ ਚੰਨਣ ਸਿੰਘ ਮਜ਼ਬੂਰ, ਭਾਈ ਅਵਤਾਰ ਸਿੰਘ ਬੱਬਰ ਅਤੇ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ।
ਇਕੱਤਰਤਾ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤਿ੍ਰੰਗ ਮੈਂਬਰਾਨ ਭਾਈ ਮਨਜੀਤ ਸਿੰਘ, ਬਾਬਾ ਗੁਰਮੀਤ ਸਿੰਘ ਤਿ੍ਰਲੋਕੇਵਾਲਾ, ਅਮਰੀਕ ਸਿੰਘ ਕੋਟ ਸ਼ਮੀਰ, ਖੁਸ਼ਵਿੰਦਰ ਸਿੰਘ ਭਾਟੀਆ, ਭੁਪਿੰਦਰ ਸਿੰਘ ਭਲਵਾਨ, ਤਾਰਾ ਸਿੰਘ ਸੱਲਾ, ਅਮਰੀਕ ਸਿੰਘ ਵਿਛੋਆ, ਸ਼ਿੰਗਾਰਾ ਸਿੰਘ ਲੋਹੀਆਂ, ਜਗਜੀਤ ਸਿੰਘ ਤਲਵੰਡੀ, ਬੀਬੀ ਜਸਬੀਰ ਕੌਰ ਜੱਫਰਵਾਲ, ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਮਹਿੰਦਰ ਸਿੰਘ ਆਹਲੀ ਤੇ ਕੇਵਲ ਸਿੰਘ ਗਿੱਲ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਸੁਲੱਖਣ ਸਿੰਘ ਭੰਗਾਲੀ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਸਮੇਤ ਹੋਰ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media