Monday, July 27, 2026

ਸ਼੍ਰੋਮਣੀ ਕਮੇਟੀ ਲੇਹ ਲਦਾਖ ਵਿਚ ਕਰਵਾਏਗੀ ਗੁਰਮਤਿ ਸਮਾਗਮ

PUNJ2102201932ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਦੀ ਹੋਈ ਇਕੱਤਰਤਾ ਵਿਚ ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਅੰਮ੍ਰਿਤਸਰ ਨੂੰ ਸਮਾਜ ਭਲਾਈ ਦੇ ਕੰਮਾਂ ਲਈ ਹਰ ਸਾਲ 1 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ’ਤੇ  ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਲੇਹ ਲਦਾਖ ਵਿਖੇ ਗੁਰਮਤਿ ਸਮਾਗਮ ਕਰਵਾ ਕੇ ਸਥਾਨਕ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਏਗੀ। ਇਸੇ ਦੌਰਾਨ ਸਵ: ਡਾ. ਰਘਬੀਰ ਸਿੰਘ ਬੈਂਸ ਦੀ ਯਾਦ ਵਿਚ ਉਨ੍ਹਾਂ ਦੇ ਪਿੰਡ ਵਿਚ ਬਣ ਰਹੀ ਲਾਇਬ੍ਰੇਰੀ ਨੂੰ 50 ਹਜ਼ਾਰ ਰੁਪਏ ਦੀਆਂ ਕਿਤਾਬਾਂ ਖ਼ਰੀਦ ਕੇ ਦੇਣ ਦਾ ਫੈਸਲਾ ਵੀ ਕੀਤਾ। ਇਸ ਮੌਕੇ ’ਤੇ ਮਾਨਯੋਗ ਪ੍ਰਧਾਨ ਸਾਹਿਬ ਨੇ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਪ੍ਰਦੂਸ਼ਣ ਮੁਕਤ ਅਤੇ ਹਰਿਆ ਭਰਿਆ ਬਣਾਉਣ ਦੀ ਚਲ ਰਹੀ ਮਹਿੰਮ ਅਧੀਨ ਵਾਰਟੀਕਲ ਗਾਰਡਨ ਵਿਚ ਬੂਟਾ ਵੀ ਲਗਾਇਆ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ  ਗੋਬਿੰਦ ਸਿੰਘ ਲੌਂਗੋਵਾਲ ਸਮੇਤ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ  ਅਜਾਇਬ ਸਿੰਘ ਅਭਿਆਸੀ, ਪ੍ਰਿਤਪਾਲ ਸਿੰਘ, ਸੁਖਵਰਸ਼ ਸਿੰਘ ਪੰਨੂ, ਰਾਮਪਾਲ ਸਿੰਘ ਬਹਿਣੀਵਾਲ, ਮਨਜੀਤ ਸਿੰਘ ਬੱਪੀਆਣਾ, ਤੇਜਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਬਿਜੈ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ ਤੇ ਬਲਵਿੰਦਰ ਸਿੰਘ ਕਾਹਲਵਾਂ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਆਦਿ ਮੌਜੂਦ ਸਨ।
 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply