ਧੂਰੀ, 22 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਦੀ ਕੈਂਬਰਿਜ ਸਕੂਲ ਧੂਰੀ ਵਿਖੇ ਸੀਅਟ ਟਾਇਰ ਵੱਲੋਂ ਸਕੂਲ ਦੇ ਡਰਾਇਵਰ ਅਤੇ ਕੰਡਕਟਰਾਂ ਵਾਸਤੇ ਅੱਖਾਂ ਦਾ ਮੁਫਤ ਚੈਕ ਅੱਪ ਕੈਂਪ ਲਗਾਇਆ ਗਿਆ।ਜਿਸ ਵਿੱਚ 100 ਤੋਂ ਵੱਧ ਡਰਾਇਵਰਾਂ ਨੇ ਆਪਣੀਆਂ ਅੱਖਾਂ ਦਾ ਚੈਕਅੱਪ ਕਰਵਾਇਆ।ਕੰਪਨੀ ਦੇ ਅਧਿਕਾਰੀ ਸੁਖਦੀਪ ਸਿੰਘ ਵਲੋਂ ਚੈਕਅੱਪ ਕਰਨ ਉਪਰੰਤ ਨਿਗਾਹ ਵਾਲੀਆਂ ਐਨਕਾਂ ਵੀ ਮੁਫਤ ਵੰਡੀਆਂ ਗਈਆਂ ਅਤੇ ਉਹਨਾਂ ਕਿਹਾ ਕਿ ਹਰ ਸ਼ਹਿਰ ਵਿੱਚ ਇਸ ਤਰਾਂ੍ਹ ਦੇ ਕੈਂਪ ਲਗਾਏ ਜਾ ਰਹੇ ਹਨ ਤਾਂ ਕਿ ਹਾਦਸਿਆਂ ਨੂੰ ਕੁੱਝ ਹੱਦ ਤੱਕ ਰੋਕਿਆ ਜਾ ਸਕੇ।ਸਕੂਲ ਦੇ ਪ੍ਰਿੰਸੀਪਲ ਬਿਰਜੇਸ਼ ਸਕਸੈਨਾ ਨੇ ਕੰਪਨੀ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਸਕੂਲ ਦੇ ਚੇਅਰਮੈਨ ਮੱਖਣ ਲਾਲ ਗਰਗ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਸਕਸੈਨਾ ਆਦਿ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …