ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਆਫ਼ ਲਾਅ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਬੰਧੀ ਧਾਰਮਿਕ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਰੋਹ ’ਚ ਪੁੱਜੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ 550ਵੇਂ ਗੁਰਪੁਰਬ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਦੀ ਲੜੀ ਤਹਿਤ ਗੁਰੂ ਜੀ ਦੇ ਜੀਵਨ ਫ਼ਲਸਦੇ ’ਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।
ਡਾ. ਗੋਗੋਆਣੀ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਨੁਸਾਰ ਜੀਵਨ ’ਚ ਵਿਚਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਪਾਤਸ਼ਾਹ ਜੀ ਦੀ ਬਾਣੀ ਕਿਰਤ ਕਰਨਾ, ਨਾਮ ਜਪਣਾ, ਕਰਮ ਕਾਂਡਾਂ ਤੋਂ ਬਚਣਾ ਅਤੇ ਕਿਸੇ ਨਾਲ ਵੀ ਵਿਤਕਰਾ ਨਾ ਕਰਨਾ ਸਿਖਾਉਂਦੀ ਹੈ।ਉਨ੍ਹਾਂ ਕਿਹਾ ਕਿ ਗੁਰਬਾਣੀ ਨਾਲ ਜੁੜਿਆ ਕਈ ਤਰ੍ਹਾਂ ਦੇ ਮਾਨਸਿਕ ਰੋਗਾਂ ਤੋਂ ਛੁਟਕਾਰਾ ਵੀ ਪ੍ਰਾਪਤ ਹੁੰਦਾ ਹੈ।
ਪ੍ਰਿੰ: ਡਾ. ਜਸਪਾਲ ਸਿੰਘ ਨੇ ਡਾ. ਗੋਗੋਆਣੀ ਦੁਆਰਾ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਅਹਿਮ ਜਾਣਕਾਰੀ ਪ੍ਰਦਾਨ ਕਰਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ 550 ਸਾਲਾ ਸ਼ਤਾਬਦੀ ਸਬੰਧੀ ਜਿੱਥੇ ਭਾਰਤ ਅਤੇ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਉਲੀਕੇ ਗਏ ਹਨ, ਉਥੇ ਮੈਨੇਜ਼ਮੈਂਟ ਦੁਆਰਾ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਚ ਕਈ ਪ੍ਰੋਗਰਾਮਾਂ ਦੀ ਲੜੀ ਤਿਆਰ ਕੀਤੀ ਗਈ ਹੈ, ਜੋ ਕਿ ਸਮੇਂ-ਸਮੇਂ ’ਤੇ ਮੈਨੇਜ਼ਮੈਂਟ ਅਧੀਨ ਚਲਦੇ ਹਰੇਕ ਵਿਦਿਅਕ ਅਦਾਰੇ ’ਚ ਆਯੋਜਿਤ ਕੀਤੇ ਜਾਣਗੇ। ਇਸ ਮੌਕੇ ਕਾਲਜ ਸਟਾਫ਼ ਮੈਂਬਰ ਡਾ. ਗੁਨੀਸ਼ਾ ਸਲੂਜਾ, ਡੀਨ ਅਤੇ ਪ੍ਰੋਫੈਸਰ, ਪ੍ਰੋ: ਜਸਕਿਰਨਬੀਰ ਕੌਰ, ਪ੍ਰੋ: ਰਾਸ਼ੀਮਾ ਚੰਗੋਤਰਾ, ਪ੍ਰੋ: ਮੋਹਿਤ ਸੈਣੀ, ਪ੍ਰੋ: ਅਨੀਤਾ ਸ਼ਰਮਾ, ਪ੍ਰੋ: ਸੁਖਮਨਪ੍ਰੀਤ ਕੌਰ, ਪ੍ਰੋ: ਖਿੰਤਨਪ੍ਰੀਤ ਕੌਰ, ਰਣਜੀਤ ਸਿੰਘ ਆਫ਼ਿਸ ਸੁਪਰਡੈਂਟ ਆਦਿ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …