ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਡੇਰਾ ਬਾਬਾ ਅਮਰੀਕ ਸਿੰਘ ਘਨੌਰ ਤੋਂ ਅਗਲੇ ਪੜਾਅ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਨੀਲਪੁਰ, ਰਾਜਪੁਰਾ ਲਈ ਰਵਾਨਾ ਹੋਈ।ਭਾਈ ਬਲਦੇਵ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗ੍ਰੰਥੀ ਭਾਈ ਜਸਵੰਤ ਸਿੰਘ ਨੇ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਸਮੇਰ ਸਿੰਘ ਲਾਸੜੂ, ਬੀਬੀ ਹਰਪ੍ਰੀਤ ਕੌਰ ਸਾਬਕਾ ਵਿਧਾਇਕ, ਬਾਬਾ ਇੰਦਰ ਸਿੰਘ ਪਟਿਆਲਾ ਕਾਰਸੇਵਾ ਵਾਲੇ, ਬਾਬਾ ਅਮਰੀਕ ਸਿੰਘ, ਬਾਬਾ ਟਹਿਲ ਸਿੰਘ, ਬਾਬਾ ਗੁਰਦੀਪ ਸਿੰਘ, ਬਾਬਾ ਪਾਲ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਹਰਨੇਕ ਸਿੰਘ, ਅਜੈਬ ਸਿੰਘ ਮੁਖਮੈਲਪੁਰ, ਕਮਲਦੀਪ ਸਿੰਘ, ਅਵਤਾਰ ਸਿੰਘ, ਭੁਪਿੰਦਰ ਸਿੰਘ ਸੇਖੂਪੁਰਾ, ਸੁਖਜੀਤ ਸਿੰਘ, ਅਮਰਿੰਦਰ ਸਿੰਘ, ਸਾਧੂ ਸਿੰਘ ਲਾਛੜੂ, ਬਾਬਾ ਕੁਲਤਾਰ ਸਿੰਘ, ਅਜਾਇਬ ਸਿੰਘ, ਤਰਸੇਮ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਹੋਰਨਾਂ ਸਮੇਤ ਇੰਚਾਰਜ ਟਰੱਸਟ ਮਨਜੀਤ ਸਿੰਘ, ਕਰਨੈਲ ਸਿੰਘ ਨਾਭਾ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਬਲਵਿੰਦਰ ਸਿੰਘ ਮੀਤ ਮੈਨੇਜਰ, ਸੁਪਰਵਾਈਜ਼ਰ ਹਰਜਿੰਦਰ ਸਿੰਘ ਤੇ ਗੁਰਿੰਦਰ ਸਿੰਘ, ਗੁਰਦੁਆਰਾ ਇੰਸ: ਗੁਰਚਰਨ ਸਿੰਘ, ਭੁਪਿੰਦਰ ਸਿੰਘ, ਤਲਵਿੰਦਰ ਸਿੰਘ ਰੁੜਕਾ, ਜਸਪਾਲ ਸਿੰਘ ਰੁੜਕਾ, ਸਰਦੂਲ ਸਿੰਘ ਲਾਛੜੂ, ਅਮਰਜੀਤ ਸਿੰਘ ਲਾਛੜੂ, ਕੁਲਦੀਪ ਸਿੰਘ, ਮਨਜੀਤ ਸਿੰਘ, ਗੁਰਾ ਸਿੰਘ, ਭੁਪਿੰਦਰ ਸਿੰਘ, ਸੁਰਿੰਦਰਪਾਲ ਸਿੰਘ ਘਨੌਰ, ਸਵਰਨ ਸਿੰਘ, ਪ੍ਰਗਟ ਸਿੰਘ, ਕੁਲਵਿੰਦਰ ਸਿੰਘ ਦਵਿੰਦਰ ਸਿੰਘ ਤੇ ਅਮਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …