Tuesday, December 24, 2024

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ `ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ PUNJ2202201912ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸੀਏ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।ਉਨਾਂ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ।
 ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ ਤੇ ਕੁਲਵਿੰਦਰ ਸਿੰਘ ਰਮਦਾਸ, ਵਧੀਕ ਮੈਨੇਜਰ ਸੁਖਰਾਜ ਸਿੰਘ, ਸਤਨਾਮ ਸਿੰਘ ਤੇ ਬਘੇਲ ਸਿੰਘ, ਨਿਸ਼ਾਨ ਸਿੰਘ, ਮੀਤ ਮੈਨੇਜਰ ਕਸ਼ਮੀਰ ਸਿੰਘ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply