ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਤੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਸਾਲਾਨਾ ਯਾਦ ਵਿਚ ‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਦੋ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਇਆ ਗਿਆ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵਿਦਿਆਰਥੀਆਂ ਅਤੇ ਆਈ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਮਿਸ਼ਨੀ ਕਾਲਜ ਵੱਲੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਵਿਦਿਆਰਥੀਆਂ ਨੇ ਦੇਸ਼ ਵਿਦੇਸ਼ ਵਿਚ ਆਪਣਾ ਨਾਮ ਉੱਚਾ ਕੀਤਾ ਅਤੇ ਸਿੱਖ ਧਰਮ ਲਈ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਨਾਲ ਕੀਤੇ ਕੰਮ ਕਰਕੇ ਇਕ ਵੱਖਰੀ ਪਛਾਣ ਬਣਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਗੁਰੂ ਸਾਹਿਬ ਵੱਲੋਂ ਦਰਸਾਏ ਫ਼ਲਸਫ਼ੇ ਅਤੇ ਸਿਧਾਂਤਾਂ ’ਤੇ ਚੱਲ ਕੇ ਸ਼ਹਾਦਤਾਂ ਦੇਣ ਵਾਲੇ ਅਣ-ਗਿਣਤ ਸਿੱਖਾਂ ਨਾਲ ਭਰਿਆ ਪਿਆ ਹੈ।ਉਨ੍ਹਾਂ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਸਿੱਖ ਇਤਿਹਾਸ ਦੇ ਇਨ੍ਹਾਂ ਪੰਨਿਆਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸੇ ਦੌਰਾਨ ਸੈਮੀਨਾਰ ਦੌਰਾਨ ਪਹੁੰਚੇ ਸੀਨੀਅਰ ਵਿਦਿਆਰਥੀ ਜਿਨ੍ਹਾਂ ਨੇ ਪੰਥ ਵਿਚ ਵੱਡੇ ਮੁਕਾਮ ਹਾਸਲ ਕੀਤੇ ਹਨ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ’ਤੇ ਬਲਵਿੰਦਰ ਸਿੰਘ ਜੌੜਾਸਿੰਘਾ ਸਕੱਤਰ ਧਰਮ ਪ੍ਰਚਾਰ ਕਮੇਟੀ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮਨਜੀਤ ਕੌਰ, ਪ੍ਰੋ. ਅਮਰਜੀਤ ਕੌਰ ਸਮੇਤ ਵੱਖ-ਵੱਖ ਮਿਸ਼ਨਰੀ ਕਾਲਜਾਂ ਦਾ ਸਟਾਫ਼ ਅਤੇ ਸਿਖਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …