ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਿਜ਼ਨਸ ਸਕੂਲ ਵਿਭਾਗ ਨੇ ਕੌਮੀ ਵੋਟਰ ਦਿਵਸ ਮਨਾਇਆ।ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਵੋਟਰਾਂ ਦੇ ਹੱਕਾਂ ਅਤੇ ਫਰਜ਼ਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।ਇਸ ਮੋਕੇ `ਏਥਿਕਲ ਵੋਟਿੰਗ` ਦੇ ਥੀਮ ਦੇ ਤਹਿਤ, ਪੋਸਟਰ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ ਅਤੇ ਕਵਿਜ਼ ਮੁਕਾਬਲੇ ਹੋਏ।ਵਿਭਾਗ ਦੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਬਹੁਤ ੳਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਸੰਬਧੀ ਸਭ ਨੇ ਰਲ ਕੇ ਸੌਂਹ ਚੁੱਕੀ।ਵਿਭਾਗ ਦੇ ਮੁਖੀ ਡਾ. ਜਸਵੀਨ ਕੌਰ ਨੇ ਮੁਕਾਬਲੇ ਦੇ ਜੇਤੂਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਅਤੇ ਵਿਦਿਆਰਥੀਆ ਨੂੰ ਲੋਕਤੰਤਰੀ ਢਾਂਚੇ ਵਿੱਚ ਅਪਣਾ ਯੋਗਦਾਨ ਦੇਣ ਲਈ ਪ੍ਰ੍ਰੇਰਿਆ।ਪ੍ਰੋਗਰਾਮ ਦਾ ਆਯੋਜਨ ਡਾ. ਸੁਪਰੀਤ ਦੀ ਨਿਗਰਾਨੀ ਹੇਠ ਕਰਵਾਇਆ ਗਿਆ।
Punjab Post Daily Online Newspaper & Print Media