ਪਠਾਨਕੋਟ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ `ਤੇ ਡਾ. ਤੇਜਵਿੰਦਰ ਸਿੰਘ ਜਿਲ੍ਹਾਂ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਥਾਨਕ ਸਬ-ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ. ਤੇਜਵਿੰਦਰ ਸਿੰਘ ਨੇ ਜੇਲ `ਚ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ।ਉਹਨਾਂ ਨੇ ਸ਼ਿਕਾਇਤਾਂ `ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ। ਜਿਨ੍ਹਾਂ ਬੰਦੀਆਂ ਦੇ ਚਲਦੇ ਕੇਸਾਂ ਵਿੱਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ।ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਨਿਰਧਾਰਤ ਸਮੇਂ ਬਾਰੇ ਦੱਸਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …