Saturday, April 11, 2026

ਸਮਾਜ ਸੇਵੀ ਸੰਸਥਾਵਾਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਅੱਗੇ ਆਉਣ

ਖੇਡ ਪ੍ਰਮੋਟਰ ਤੇ ਸਮਾਜ-ਸੇਵਿਕਾ ਬੀਬੀ ਹਰਪਵਨਪ੍ਰੀਤ ਸੰਧੂ ਦਾ ਹੋਇਆ ਸਨਮਾਨ

PPN2302201913ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੰਧੂ) – ਬੀਤੇ ਦਿਨੀ ਜੰਮੂ-ਕਸ਼ਮੀਰ ਦੇ ਪੁਲਾਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਅਤੇ ਫੌਜ਼ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਹਰੇਕ ਭਾਰਤੀ ਤੇ ਧਰਮ ਗੁਰੂ ਨੂੰ ਆਪੋ-ਆਪਣੇ ਧਰਮ ਅਨੁਸਾਰ ਪ੍ਰਾਰਥਨਾ ਕਰਨੀ ਚਾਹੀਦੀ ਹੈ।ਉੱਘੇ ਕਾਰ ਸੇਵਕ, ਪ੍ਰਚਾਰਕ ਤੇ ਗੁਰਦੁਆਰਾ ਜਨਮ-ਅਸਥਾਨ ਸ਼ਹੀਦ ਬਾਬਾ ਨੌਧ ਸਿੰਘ ਚੀਚਾ ਦੇ ਮੁੱਖ ਸੇਵਾਦਾਰ ਬਾਬਾ ਨੌਨਿਹਾਲ ਸਿੰਘ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਵਾ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਸੰਸਥਾ ਹੌਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਦੀ ਸੂਬਾਈ ਚੇਅਰਪਰਸਨ ਬੀਬੀ ਹਰਪਵਨਪ੍ਰੀਤ ਕੌਰ ਸੰਧੂ ਦੇ ਸਨਮਾਨ ਮੌਕੇ ਕੀਤਾ।
ਤਹਿਸੀਲ ਅਜਨਾਲਾ ਦੇ ਪਿੰਡ ਗੱਗੋਮਾਹਲ ਦੀ ਜ਼ੰਮਪਲ ਅਤੇ ਖੇਡ ਖੇਤਰ ਤੇ ਸਮਾਜ ਸੇਵਾ ਸਮਰਪਿਤ ਬੀਬੀ ਹਰਪਵਨਪ੍ਰੀਤ ਕੌਰ ਸੰਧੂ ਦੀ ਪ੍ਰਸ਼ੰਸ਼ਾ ਕਰਦਿਆਂ ਬਾਬਾ ਨੌਨਿਹਾਲ ਸਿੰਘ ਨੇ ਕਿਹਾ ਕਿ ਬੀਬੀ ਸੰਧੂ ਦਾ ਦੋਵਾਂ ਖੇਤਰਾਂ ਵਿੱਚ ਅਹਿਮ ਯੋਗਦਾਨ ਹੈ।ਉਨਾ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਤੇ ਹੋਰ ਹਮਖਿਆਲੀ ਸੰਗਠਨਾਂ ਨੂੰ ਚਾਹੀਦਾ ਹੈ ਕਿ ਉਹ ਵੀ ਸਮਾਜ-ਸੇਵਾ ਦੇ ਸਿਲਸਿਲੇ ਨੂੰ ਅੱਗੇ ਵਧਾਉਂਦਿਆਂ ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਠੋਸ ਕਦਮ ਚੁੱਕਣ।ਉਨ੍ਹਾਂ ਕਿਹਾ ਕਿ ਸਿੱਖ ਧਰਮ ਇੱਕ ਅਜਿਹਾ ਧਰਮ ਹੈ ਜੋ ਹਰੇਕ ਵਰਗ ਤੇ ਧਰਮ ਨੂੰ ਬਰਾਬਰ ਦਾ ਮਾਨ-ਸਨਮਾਨ ਦਿੰਦਾ ਹੈ।ਇਸ ਲਈ ਸਮੂਹ ਸਿੱਖ ਸੰਸਥਾਵਾਂ ਵੀ ਸਮੁੱਚੇ ਦੇਸ਼ ਦੇ ਸ਼ਹੀਦ ਪਰਿਵਾਰਾਂ ਦੀ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਕਰਨ ਲਈ ਅਗੇ ਆਉਣ।
ਇਸ ਮੌਕੇ ਬਾਬਾ ਮੁਖਤਾਰ ਸਿੰਘ ਗਾਜੀ, ਹਰਦੇਵ ਸਿੰਘ, ਬਲਦੇਵ ਸਿੰਘ, ਮੋਹਨ ਸਿੰਘ, ਨਿਹੰਗ ਸਿੰਘ, ਬਾਬਾ ਬਲਕਾਰ ਸਿੰਘ, ਮੰਗਲ ਸਿੰਘ ਆਦਿ ਤੋਂ ਇਲਾਵਾ ਬਹੁਤ ਸਾਰੇ ਸੇਵਾਦਾਰ ਹਾਜ਼ਰ ਸਨ।
 

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply