Wednesday, September 23, 2026

ਬ੍ਰਹਮਪੁਰਾ ਵਲੋਂ ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ `ਚ ਸਟੇਡੀਅਮ ਬਣਾਉਣ ਲਈ 20 ਲੱਖ ਦੇਣ ਦਾ ਐਲਾਨ

ਸ਼ਹੀਦ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

PPN2302201915 ਤਰਨ ਤਾਰਨ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਤਰਨ ਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਵਿਖੇ ਪੁੱਜੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਹੀਦ ਸੁਖਜਿੰਦਰ ਸਿੰਘ ਦੇ ਪਰਿਵਾਰ ਵਲੋਂ ਰਖਾਏ ਪਾਠ ਦੇ ਭੋਗ ਉਪਰੰਤ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਉਨ੍ਹਾਂ ਸ਼ਹੀਦ ਸੁਖਜਿੰਦਰ ਸਿੰਘ ਦੇ ਪਿੰਡ ਗੰਡੀਵਿੰਡ ਧੱਤਲ ਵਿਖੇ ਸਟੇਡੀਅਮ ਦੀ ਉਸਾਰੀ ਲਈ ਆਪਣੇ ਐਮ.ਪੀ ਲੈਂਡ ਫੰਡ ਵਿਚੋਂ 20 ਲੱਖ ਰੁਪਏ ਦੀ ਰਾਸ਼਼ੀ ਦੇਣ ਦਾ ਐਲਾਨ ਕੀਤਾ ਤਾਂ ਜੋ ਸ਼ਹੀਦ ਸੁਖਜਿੰਦਰ ਸਿੰਘ ਦਾ ਨਾਮ ਰਹਿੰਦੀ ਦੁਨੀਆਂ ਤੱਕ ਚਮਕਦਾ ਰਹੇ ਅਤੇ ਦੁਨੀਆਂ ਨੂੰ ਸ਼ਹੀਦ ਦੀ ਦੇਸ਼ ਪ੍ਰਤੀ ਦਿੱਤੀ ਸ਼ਹਾਦਤ ਯਾਦ ਰਹੇ।
    ਬ੍ਰਹਮਪੁਰਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਦਹਿਸ਼ਤਗਰਦਾਂ ਦੀ ਨਕੇਲ ਕੱਸਣ ਲਈ ਠੋਸ ਕਦਮ ਚੁੱਕਣੇ ਹੋਣਗੇ ਅਤੇ ਇੱਟ ਦਾ ਜਵਾਬ ਪੱਥਰ ਨਾਲ ਦੇਣਾ ਪਵੇਗਾ ਤਾਂ ਹੀ ਸਾਡੇ ਦੇਸ਼ ਦੇ ਜਵਾਨਾਂ `ਤੇ ਅਜਿਹਾ ਕਾਇਰਾਨਾ ਹਮਲਾ ਕਰਨ ਵਾਲਿਆਂ ਨੂੰ ਸਬਕ ਮਿਲੇਗਾ।PPN2302201916
    ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੂੰ ਵੀ ਸਿੱਧੇ ਹੱਥੀਂ ਲੈਂਦੇ ਹੋਏ ਕਿਹਾ ਕਿ ਸਮੇਂ ਤੋਂ ਪਹਿਲਾਂ ਦਹਿਸ਼ਤਗਰਦਾਂ ਦੇ ਅਜਿਹੇ ਨਾਪਾਕ ਇਰਾਦਿਆਂ ਬਾਰੇ ਕਿਉਂ ਨਹੀਂ ਪਤਾ ਲੱਗ ਸਕਿਆ।ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਘੇਰਦੇ ਹੋਏ ਕਿਹਾ ਕਿ ਪਹਿਲਾਂ ਤਾਂ ਉਹ ਬੜੇ ਵੱਡੇ-ਵੱਡੇ ਦਾਅਵੇ ਕਰਦੇ ਸਨ ਕਿ ਜੇਕਰ ਸਾਡੇ 10 ਜਵਾਨ ਸ਼ਹੀਦ ਹੋਣਗੇ ਤਾਂ ਉਨ੍ਹਾਂ ਦੇ 100 ਮਾਰਾਂਗੇ, ਹੁਣ ਉਹ ਦਾਅਵੇ ਕਿੱਥੇ ਗਏ ਅਤੇ ਕਿਥੇ ਗਿਆ ਉਹ 56 ਇੰਚ ਦਾ ਸੀਨਾ ਜਿਸ ਨੂੰ ਠੋਕ ਕੇ ਉਹ ਵਿਰੋਧੀਆਂ ਦੇ ਹੋਂਸਲੇ ਪਸਤ ਕਰਨ ਦਾ ਦਾਅਵਾ ਕਰਦੇ ਸਨ।ਬ੍ਰਹਮਪੁਰਾ ਨੇ ਕਿਹਾ ਕਿ ਉਹ ਖ਼ੁੱਦ ਤੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਹਰ ਵੇਲੇ ਸ਼ਹੀਦਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਬਰ ਤਿਆਰ ਖੜੇ ਹਨ ।
    ਪੰਜਾਬ ਕਾਂਗਰਸ ਸਰਕਾਰ ਵਲੋਂ ਇਸ ਹਮਲੇ ਵਿੱਚ ਸ਼ਹੀਦ ਹੋਏ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ ਜੋ 12 ਲੱਖ ਰੁਪਏ ਦੀ ਰਾਸ਼ੀ ਨੂੰ ਵਧਾ ਕੇ ਘੱਟੋ-ਘੱਟ 1 ਕਰੋੜ ਰੁਪਏ ਦੀ ਮਾਲੀ ਮਦਦ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਮੁਸੀਬਤ ਵਿੱਚ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਇਕਜੁੱਟ ਹੋ ਕੇ ਖੜ੍ਹੇ ਹੋਣਾ ਚਾਹੀਦਾ ਹੈ।
    ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ, ਵਿਧਾਇਕ ਹਰਿਮੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਵਿਧਾਇਕ ਕੁਲਬੀਰ ਸਿੰਘ ਜੀਰਾ, ਓ.ਐਸ.ਡੀ ਦਮਨਜੀਤ ਸਿੰਘ ਅਤੇ ਹੋਰ ਨਾਮਵਾਰ ਸ਼ਖ਼ਸੀਅਤਾਂ ਹਾਜ਼ਰ ਸਨ।

   
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply