Friday, July 24, 2026

ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਬੰਧਕੀ ਕਮੇਟੀ ਵਲੋਂ ਸੰਸਥਾ ਦੇ ਸਕੂਲ ਪ੍ਰਿੰਸੀਪਲਾਂ ਨਾਲ ਮੀਟਿੰਗ

PPN2302201917 ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕ: ਪਬਲਿਕ ਸਕੂਲ ਜੀ.ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਨਵੀਂ ਬਣੀ ਮੈਨੇਜਮੈਂਟ ਕਮੇਟੀ ਨੇ ਸਮੂਹ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਪਿ੍ਰੰਸੀਪਲ ਸਾਹਿਬਾਨ ਨਾਲ ਸੰਸਥਾਵਾਂ ਦੀ ਤਰੱਕੀ ਲਈ ਵਿਚਾਰ ਵਟਾਂਦਰਾ ਕੀਤਾ।ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਅਮਰਜੀਤ ਸਿੰਘ ਵਿਕਰਾਂਤ ਅਤੇ ਸਰਪ੍ਰਸਤ ਭਾਗ ਸਿੰਘ ਅਣਖੀ ਤੋਂ ਇਲਾਵਾ ਦੀਵਾਨ ਦੇ ਮੈਂਬਰ ਸਾਹਿਬਾਨ ਸ਼ਾਮਲ ਹੋਏ।ਇਹਨਾਂ ਦਾ ਸਕੂਲ ਪਹੁੰਚਣ ਤੇ ਪ੍ਰਿੰਸੀਪਲ ਡਾਇਰੈਕਟਰ ਡ: ਧਰਮਵੀਰ ਸਿੰਘ ਅਤੇ ਪ੍ਰਿੰਸੀਪਲ ਸਾਹਿਬਾਨ ਨੇ ਸਵਾਗਤ ਕੀਤਾ।ਡਾ: ਧਰਮਵੀਰ ਸਿੰਘ ਨੇ ਆਏ ਹੋਏ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਪਿ੍ਰੰਸੀਪਲਾਂ ਨੂੰ ‘ਜੀ ਆਇਆਂ’ ਆਖਿਆ। ਭਾਗ ਸਿੰਘ ਅਣਖੀ ਨੇ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਘੱਟ ਰਹੀ ਗਿਣਤੀ `ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਪਿ੍ਰੰਸੀਪਲ ਸਾਹਿਬਾਨ ਨੂੰ ਦੀਵਾਨ ਦੇ ਸਕੂਲਾਂ ਦੀ ਗਿਣਤੀ ਵਿੱਚ ਵਾਧਾ ਕਰਨ ਅਤੇ ਕੁਆਲਟੀ ਐਜੂਕੇਸ਼ਨ ਦੇਰ ਤੇ ਜੋਰ ਦੇਣ ਲਈ ਕਿਹਾ।ਪ੍ਰਧਾਨ ਨਿਰਮਲ ਸਿੰਘ ਨੇ ਸਕੂਲਾਂ ਵਿੱਚ ਵਿਦਿਆਂ ਦੇ ਨਾਲ ਸਪੋਰਟਸ ਨੂੰ ਤਰਜੀਹ ਦੇਣ ਤੇ ਜੋਰ ਦਿੱਤਾ।PPN2302201918ਉਨ੍ਹਾਂ ਚੀਫ਼ ਖ਼ਾਲਸਾ ਦੀਵਾਨ ਦੇ ਸਕੂਲਾਂ ਦੀ ਇੱਕ ਅਜਿਹੀ ਹਾਕੀ ਟੀਮ ਤਿਆਰ ਕਰਨ ਲਈ ਕਿਹਾ ਜੋ ਕਿ ਨੈਸ਼ਨਲ ਪੱਧਰ ਤੱਕ ਖੇਡ ਕੇ ਦੀਵਾਨ ਦਾ ਨਾਂ ਰੌਸ਼ਨ ਕਰੇ।ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਬੱਚਿਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਵਧਾਉਣ `ਤੇ ਜੋਰ ਦਿੱਤਾ ਅਤੇ ਬੱਚਿਆਂ ਵਿੱਚ ਪੜਨ ਅਤੇ ਸੰਗੀਤ ਦੇ ਸ਼ੌਕ ਵਿਕਸਿਤ ਕਰਨ ਲਈ ਕਿਹਾ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾਣ ਵਾਲੇ 550ਵੇਂ ਗੁਰਪੁਰਬ ਤੇ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਵਧ-ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਸਵਿੰਦਰ ਸਿੰਘ ਕੱਥੂਨੰਗਲ ਨੇ ਬੱਚਿਆਂ ਨੂੰ ਗੁਰੂ ਨਾਲ ਜੋੜਨ ਅਤੇ ਧਾਰਮਿਕ ਵਿਦਿਆ ਦੇਣ ਲਈ ਪ੍ਰੇਰਿਤ ਕਰਨ ਲਈ ਕਿਹਾ।ਜੀ.ਟੀ ਰੋਡ ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਮੈਨੇਜਮੈਂਟ ਕਮੇਟੀ ਅਤੇ ਆਏ ਹੋਏ ਪਿ੍ਰੰਸੀਪਲ ਸਾਹਿਬਾਨ ਦਾ ਧੰਨਵਾਦ ਕੀਤਾ।ਇਸ ਮੀਟਿੰਗ ਵਿੱਚ ਵੱਖ-ਵੱਖ ਬ੍ਰਾਂਚਾਂ ਦੇ ਪਿ੍ਰੰਸੀਪਲ ਸਾਹਿਬਾਨ ਹਾਜਰ ਹੋਏ ।

Check Also

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ …

Leave a Reply