ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰੀ ਬਹੁ-ਤਕਨੀਕੀ ਕਾਲਜ ਛੇਹਰਟਾ ਰੋਡ ਵਿਖੇ ਮੈਗਾ ਰੁਜਗਾਰ ਮੇਲਾ ਲਗਾਇਆ ਗਿਆ।ਇਸ ਮੇਲੇ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਇਸ ਰੁਜਗਾਰ ਮੇਲੇ ਵਿੱਚ 1540 ਨੌਜਵਾਨਾਂ ਨੇ ਭਾਗ ਲਿਆ।ਰੁਜਗਾਰ ਮੇਲੇ ਵਿੱਚ 47 ਤੋਂ ਵੱਧ ਵੱਖ ਵੱਖ ਕੰਪਨੀਆਂ ਨੇ ਡਿਪਲੋਮਾ ਹੋਲਡਰ, ਗਰੇਜੂਏਟ, ਡਿਗਰੀ ਹੋਲਡਰ ਪਾਸ 661 ਨੌਜਵਾਨਾਂ ਤੇ ਮੁਟਿਆਰਾਂ ਨੂੰ ਨੌਕਰੀ ਲਈ ਚੁਣਿਆ, ਵੱਖ-ਵੱਖ ਕੰਪਨੀਆਂ ਵੱਲੋਂ 447 ਨੌਜਵਾਨਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਅਤੇ 114 ਨੌਜਵਾਨਾਂ ਨੂੰ ਸਵੈ ਰੁਜਗਾਰ ਲਈ ਚੁਣਿਆ ਗਿਆ।
ਇਸ ਰੁਜਗਾਰ ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਕੀਤਾ ਗਿਆ।ਇਸ ਦੌਰਾਨ ਸਾਰੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗਾਰ ਸਕੀਮ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਮੇਲਿਆਂ ਦਾ ਮੁੱਖ ਉਦੇਸ਼ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਾਉਣੀ ਹੈ।ਉਨਾਂ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਵਿੱਚ ਨੌਕਰੀ ਲੱਭਣ ਵਾਲੇ ਅਤੇ ਨੌਕਰੀ ਦੇਣ ਵਾਲੇ ਉਦਮੀਆਂ ਨੂੰ ਇਕੋ ਪਲੇਟ ਫਾਰਮ ਤੇ ਇਕੱਠਾ ਕੀਤਾ ਜਾਂਦਾ ਹੈ ਅਤੇ ਉਹ ਆਪਣੀ ਯੋਗਤਾ ਤੇ ਆਧਾਰ ਤੇ ਨੌਕਰੀ ਹਾਸਿਲ ਕਰ ਸਕਦੇ ਹਨ।ਸਾਰੰਗਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਿਲ੍ਹਾ ਰੁਜਗਾਰ ਬਿਊਰੋ ਦਾ ਦਫਤਰ ਵੀ ਖੋਲਿਆ ਗਿਆ ਹੈ।ਜਿਥੇ ਸਮੇਂ ਸਮੇਂ ਸਿਰ ਛੋਟੇ ਰੁਜ਼ਗਾਰ ਮੇਲੇ ਲਗਾ ਕੇ ਬੇਰੁਜਗਾਰ ਨੂੰ ਰੁਜਗਾਰ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੁੰੂ ਘਰ ਘਰ ਰੁਜ਼ਗਾਰ ਦੇਣ ਸਬੰਧੀ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਇਨ੍ਹਾਂ ਰੁਜਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ੍ਰੀ ਸਾਰੰਗਲ ਵੱਲੋਂ ਰੁਜਗਾਰ ਮੇਲੇ ਵਿੱਚ ਆਏ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ ਗਈ। ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਮੇਹਨਤ ਦੇ ਨਾਲ ਹੀ ਸਫਤਲਾ ਹਾਸਲ ਕੀਤੀ ਜਾ ਸਕਦੀ ਹੈ ਅਤੇ ਨੌਜਵਾਨਾਂ ਨੂੰ ਸਫਲ ਹੋਣ ਲਈ ਵੱਧ ਤੋਂ ਵੱਧ ਮਿਹਨਤ ਕਰਨੀ ਚਾਹੀਦੀ ਹੈ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜਿਲ੍ਹਾ ਰੁਜਗਾਰ ਅਤੇ ਬਿਊਰੋ ਦਫਤਰ ਖੋਲਿਆ ਗਿਆ ਹੈ।ਇਸ ਦਫਤਰ ਵਿਖੇ ਬੇਰੁਜ਼ਗਾਰ ਨੌਜਵਾਨ ਆਪਣਾ ਨਾਮ ਰਜਿਸਟਰਡ ਕਰਵਾ ਸਕਦੇ ਹਨ ਜਿਥੇ ਦਫਤਰ ਵੱਲੋਂ ਨੌਕਰੀ ਲੈਣ ਲਈ ਉਨ੍ਹਾਂ ਦੀ ਸਹਾਇਤਾ ਕੀਤੀ ਜਾਂਦੀ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਨੌਜਵਾਨ ਆਪਣਾ ਕੰਮ ਖੋਲਣਾ ਚਾਹੁੰਦੇ ਹਨ ਨੂੰ ਮੁਦਰਾ ਯੋਜਨਾ ਤਹਿਤ ਕਰਜਾ ਵੀ ਮੁਹੱਈਆ ਕਰਵਾਇਆ ਜਾਂਦਾ ਹੈ।
ਇਸ ਰੁਜਗਾਰ ਮੇਲੇ ਵਿੱਚ ਕੰਵਰ ਸੁਖਜਿੰਦਰ ਸਿੰਘ, ਗੁਰਭੇਜ ਸਿੰਘ, ਜਤਿੰਦਰ ਸਿੰਘ, ੍ਰ ਹਰਮਨਦੀਪ ਸਿੰਘ ਅਤੇ ਸਰਕਾਰੀ ਬਹੁ ਤਕਨੀਕੀ ਕਾਲਜ ਦੇ ਪਿ੍ਰੰਸੀਪਲ ਪਲਵਿੰਦਰ ਸਿੰਘ ਵੀ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media