Tuesday, September 29, 2026

ਸ਼ਬਦ ਗੁਰੂ ਯਾਤਰਾ ਗੁ. ਸ਼ਹੀਦ ਬਾਬਾ ਸੁੱਖਾ ਸਿੰਘ ਨੀਲਪੁਰ ਰਾਜਪੁਰਾ ਤੋਂ ਅਗਲੇ ਪੜਾਅ ਲਈ ਰਵਾਨਾ

PPN2302201923ਅੰਮ੍ਰਿਤਸਰ, 23 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਨੀਲਪੁਰ, ਰਾਜਪੁਰਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਜਸਵੀਰ ਸਿੰਘ ਨੇ ਸਰਵਣ ਕਰਵਾਇਆ। ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ ।
    ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜੀ, ਗੁਰਦੀਪ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਨੀਲਪੁਰ, ਭੁਪਿੰਦਰ ਸਿੰਘ, ਮੰਗਤ ਸਿੰਘ, ਹਰਦੇਵ ਸਿੰਘ, ਅਮਰਿੰਦਰ ਸਿੰਘ ਕੰਗ, ਸੁਰਿੰਦਰ ਸਿੰਘ ਘੁਮਾਣਾ ਆਦਿ ਮੌਜੂਦ ਸਨ।ਪ੍ਰਚਾਰਕਾਂ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਚਾਰਜ ਟਰੱਸਟ ਮਨਜੀਤ ਸਿੰਘ, ਮੈਨੇਜਰ ਗੁਰਲਾਲ ਸਿੰਘ, ਮੀਤ ਮੈਨੇਜਰ ਗੁਰਦੁਆਰਾ ਫਤਹਿਗੜ੍ਹ ਸਾਹਿਬ ਬਲਵਿੰਦਰ ਸਿੰਘ, ਸੁਪਰਵਾਈਜ਼ਰ ਹਰਜਿੰਦਰ ਸਿੰਘ, ਗੁ: ਇੰਸਪੈਕਟਰ ਗੁਰਚਰਨ ਸਿੰਘ, ਪ੍ਰਚਾਰਕ ਬਲਦੇਵ ਸਿੰਘ, ਗੁਰਪਿਆਰ ਸਿੰਘ, ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply