ਫਾਜਿਲਕਾ, 6 ਸਿਤੰਬਰ (ਵਿਨੀਤ ਅਰੋੜਾ / ਸ਼ਾਇਨ ਕੁੱਕੜ) : ਫਾਜਿਲਕਾ ਜਿਲੇ ਵਿਚ ਹੋਈ ਭਾਰੀ ਬਰਸਾਤ ਕਾਰਨ ਹੋਏ ਜਾਣੀ, ਮਾਲੀ, ਫਸਲਾਂ ਤੇ ਹੋਰ ਨੁਕਸਾਨ ਲਈ ਜਿਲਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜੰਗੀ ਪੱਧਰ ਤੇ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਦਿੱਤੀ । ਇਸ ਮੌਕੇ ਉਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਵੀ ਹਾਜਰ ਸਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ 2-3 ਦਿਨਾਂ ਤੋਂ ਹੋਈ ਭਾਰੀ ਬਰਸਾਤ ਕਾਰਨ ਜਿੱਥੇ ਫਸਲਾਂ ਨੂੰ ਨੁਕਸਾਨ ਪੁੱਜਾ ਹੈ ਉਥੇ ਹੀ ਬਰਸਾਤ ਕਾਰਨ ਮਕਾਨ ਡਿੱਗਣ ਤੇ ਹੋਰ ਹਾਦਸਿਆਂ ਕਾਰਨ 2 ਔਰਤਾਂ ਅਤੇ 2 ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋਈ ਹੈ । ਉਨਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾ ਨੂੰ ਪੰਜਾਬ ਸਰਕਾਰ ਵੱਲੋਂ 1.50-1.50 ਲੱਖ ਰੁਪਏ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ ਦੇ ਜਲਾਲਾਬਾਦ, ਫਾਜਿਲਕਾ ਅਤੇ ਅਬੋਹਰ ਸਬ ਡਵੀਜ਼ਨ ਦੇ ਬਾਰਿਸ਼ ਤੋਂ ਪ੍ਰਭਾਵਿਤ ਖੇਤਰਾਂ ਲਈ ਸਬੰਧਿਤ ਐਸ.ਡੀ.ਐਮ., ਮਾਲ ਵਿਭਾਗ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਰਾਹਤ ਕਾਰਜਾਂ ਵਿਚ ਜੁਟੇ ਹੋਏ ਹਨ ਅਤੇ ਉਹ ਖੁਦ ਸਾਰੇ ਪ੍ਰਬੰਧਾਂ ਦੀ ਸਮੀਖਿਆ ਕਰ ਰਹੇ ਹਨ । ਉਨਾਂ ਕਿਹਾ ਕਿ ਇਸ ਕੁਦਰਤੀ ਆਫਤ ਸਮੇਂ ਪ੍ਰਭਾਵਿਤ ਇਲਾਕੀਆਂ ਦੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਅੱਗੇ ਦੱਸਿਆ ਕਿ ਬਾਰਿਸ਼ ਤੋਂ ਪ੍ਰਭਾਵਿਤ ਇਲਾਕੀਆਂ ਦੇ ਲੋਕਾਂ ਲਈ ਲੋੜ ਅਨੁਸਾਰ ਤਰਪਾਲਾਂ, ਟੈਂਟ, ਦਵਾਈਆਂ, ਚਾਰੇ ਆਦਿ ਸਮੇਤ ਹਰ ਪ੍ਰਕਾਰ ਦੀ ਸਮਗਰੀ ਪ੍ਰਦਾਨ ਕਰਵਾਈ ਗਈ ਹੈ ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media