ਜੰਡਿਆਲਾ ਗੁਰੂ, 23 ਫਰਵਰੀ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਹਿਜ ਪਾਠ ਸੰਸਥਾ ਵੱਲੋਂ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਦੇ 300 ਬੱਚਿਆਂ
ਨੇ ਜਪੁਜੀ ਸਾਹਿਬ ਦੀ ਸਟੀਕ ਅਤੇ ਵਾਹਿਗੁਰੂ ਮੂਲਮੰਤਰ ਆਪਣੇ ਹੱਥਾਂ ਨਾਲ ਲਿਖਿਆ।ਜਿਸ ਵਿੱਚ ਬੱਚੀ ਹਰਲੀਨ ਕੌਰ ਦੀ ਪਹਿਲੀ ਪੁਜੀਸ਼ਨ ਅਤੇ 14 ਬੱਚਿਆਂ ਨੇ ਦੂਸਰੀ ਪੁਜੀਸ਼ਨ ਹਾਸਲ ਕੀਤੀ।ਦਵਿੰਦਰ ਕੌਰ ਅਤੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਅਮਰਪ੍ਰੀਤ ਕੌਰ, ਇੰਚਾਰਜ ਸ਼ਰਨਜੀਤ ਕੌਰ ਅਤੇ ਕੋਆਰਡੀਨੇਟਰ ਸ਼ਿਲਪਾ ਸ਼ਰਮਾ ਨੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ।ਉਨਾਂ ਨੇ ਬੱਚਿਆਂ ਨੂੰ ਗੁਰਬਾਣੀ ਸਿੱਖਣ ਤੇ ਗਾਉਣ ਲਈ ਪ੍ਰੇਰਿਤ ਕੀਤਾ।ਮੈਡਮ ਦਵਿੰਦਰ ਕੌਰ ਨੇ ਬੱਚਿਆਂ ਦੀ ਲਿਖਣ ਵਿਧੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਘਰ ਨਾਲ ਬੱਚਿਆਂ ਨੂੰ ਜੋੜਨ ਦਾ ਇਹ ਸਹੀ ਤਰੀਕਾ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media