Tuesday, September 22, 2026

ਨਾਮਵਰ ਲੇਖਕ ਡਾ. ਐਸ.ਤਰਸੇਮ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ -ਦੀਪ ਦਵਿੰਦਰ) – ਪੰਜਾਬੀ ਦੇ ਨਾਮਵਰ ਲੇਖਕ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਜਨਰਲ ਸਕੱਤਰ ਡਾ. S.Tarsemਐਸ.ਤਰਸੇਮ ਦੇ ਅਕਾਲ ਚਲਾਣੇ `ਤੇ ਲੇਖਕਾਂ, ਕਲਾਕਾਰਾਂ ਅਤੇ ਬੁੱਧੀਜੀਵੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਇਨ੍ਹਾਂ ਵਿੱਚ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਭੂਪਿੰਦਰ ਸਿੰਘ ਸੰਧੂ, ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਕੇਵਲ ਧਾਲੀਵਾਲ, ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਡਾ. ਇਕਬਾਲ ਕੌਰ ਸੌਂਦ, ਨਿਰਮਲ ਅਰਪਣ, ਧਰਵਿੰਦਰ ਔਲਖ, ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਸਕੱਤਰ ਗੁਰਬਾਜ ਸਿੰਘ ਛੀਨਾ, ਕਮਲ ਗਿੱਲ, ਕਰਮਜੀਤ ਕੌਰ ਜੱਸਲ, ਡਾ. ਸੁਖਦੇਵ ਸਿੰਘ ਸੇਖੋਂ, ਡਾ. ਦਰਿਆ, ਡਾ. ਮੋਹਨ, ਡਾ. ਸ਼ਿਆਮ ਸੁੰਦਰ ਦੀਪਤੀ, ਹਰਭਜਨ ਸਿੰਘ ਖੇਮਕਰਨੀ, ਅਰਤਿੰਦਰ ਸੰਧੂ, ਪ੍ਰੋ. ਮਧੂ ਸ਼ਰਮਾ, ਸਿਮਰਜੀਤ ਕੌਰ ਸਿਮਰ ਆਦਿ ਵਲੋਂ ਦੁੱਖ ਦਾ ਇਜ਼ਹਾਰ ਕੀਤਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply