Sunday, May 31, 2026

 ਛਾਪਾਮਾਰੀ ਦੌਰਾਨ 45 ਕਰੋੜ ਦੀ ਹੈਰੋਇਨ ਬਰਾਮਦ

PPN07091401

ਫਾਜਿਲਕਾ, 7 ਸਤੰਬਰ (ਵਿਨੀਤ ਅਰੋੜਾ/ਸ਼ਾਈਨ ਕੁੱਕੜ) – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਅਤੇ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਪੰਜਾਬ ਵਿਚ ਨਸ਼ਾ ਠੱਲ੍ਹਣ ਦਾ ਨਾਂ ਨਹੀਂ ਲੈ ਰਿਹਾ ਹੈ।ਇਸ ਇੰਟੈਲੀਜੈਂਸ ਬਿਊਰੋ ਨੂੰ ਨਸ਼ਾ ਵਿਰੋਧੀ ਮੁਹਿੰਮ ‘ਚ ਵੱਡੀ ਸਫਲਤਾ ਉਦੋਂ ਹੱਥ ਲੱਗੀ ਜਦੋਂ ਇਕ ਖਬਰ ਮਿਲਣ ਨੇ ਇੰਟੈਲੀਜੈਂਸ ਬਿਊਰੋ ਦੀ ਟੀਮ ਨੇ ਜਲਾਲਾਬਾਦ ਦੇ ਇਕ ਘਰ ‘ਚ ਦਬਿਸ਼ ਕੀਤੀ।ਮਿਲੀ ਜਾਣਕਾਰੀ ਮੁਤਾਬਕ ਇਹ ਖੇਪ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਜਲਾਲਾਬਾਦ ‘ਚ ਇਕ ਘਰ ‘ਚੋਂ ਬਰਾਮਦ ਹੋਈ ਹੈ।ਇੰਟੈਲੀਜੈਂਸ ਨੇ ਬਰਾਮਦ ਕੀਤੀ ਹੈਰੋਇਨ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਬਿਊਰੋ ਨੂੰ ਖਬਰ ਮਿਲੀ ਸੀ ਕਿ ਜਲਾਲਾਬਾਦ ‘ਚ ਸੁਖਦੇਵ ਨਾਮਕ ਵਿਅਕਤੀ ਨੇ ਆਪਣੇ ਘਰ ‘ਚ ਨਸ਼ੀਲੇ ਪਦਾਰਥ ਲੁੱਕੋ ਕੇ ਰੱਖੇ ਹੋਏ ਹਨ।ਸੂਚਨਾ ਦੇ ਆਧਾਰ ‘ਤੇ ਇੰਟੈਲੀਜੈਂਸ ਨੇ ਕਾਰਵਾਈ ਕਰਦੇ ਹੋਏ ਘਰ ‘ਤੇ ਛਾਪਾ ਮਾਰਿਆ। ਤਲਾਸ਼ੀ ਦੌਰਾਨ ਅਧਿਕਾਰੀਆਂ ਨੇ ਹੈਰੋਇਨ ਬਰਾਮਦ ਕੀਤੀ।ਦੱਸਿਆ ਜਾ ਰਿਹਾ ਹੈ ਕਿ ਇਸ ਘਰ ‘ਚੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 45 ਕਰੋੜ ਰੁਪਏ ਹੈ।ਇੰਟੈਲੀਜੈਂਸ ਨੇ ਹੈਰੋਇਨ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਜਾਂਚ ਦੌਰਾਨ ਜਿਹੜੀ ਸਭ ਤੋਂ ਵੱਡੀ ਗੱਲ ਪਤਾ ਲੱਗੀ ਹੈ ਉਹ ਇਹ ਹੈ ਕਿ ਇਹ ਹੈਰੋਇਨ ਪਾਕਿਸਤਾਨ ‘ਚੋਂ ਲਿਆਂਦੀ ਗਈ ਹੈ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply