ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਦੁਬਈ (ਆਬੂ ਧਾਬੀ) `ਚ ਆਪਣੀ ਜਾਨ ਗਵਾ ਬੈਠੇ ਮੋਗਾ ਜ਼ਿਲ੍ਹੇ ਦੇ ਮਨਾਵਾਂ ਪਿੰਡ ਨਾਲ
ਸਬੰਧਿਤ 35 ਸਾਲਾ ਕੁਲਦੀਪ ਸਿੰਘ ਪੁੱਤਰ ਪਿਆਰਾ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੇਰ ਸ਼ਾਮ ਪੁੱਜੀ ।
ਦੱਸਣਯੋਗ ਹੈ ਕਿ ਕੁਲਦੀਪ ਸਿੰਘ ਕਰੀਬ 3 ਸਾਲ ਪਹਿਲਾਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ `ਚ ਲੈ ਕੇ ਦੁਬਈ ਗਿਆ ਸੀ ਕੇ ਅਚਾਨਕ ਬੀਤੀ 31 ਜਨਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।
ਜਦ ਭਾਰਤ ਰਹਿੰਦੇ ਉਸ ਦੇ ਪਰਿਵਾਰਕ ਮੈਂਬਰ ਨੂੰ ਦੁਬਈ ਤੋਂ ਕੁਲਦੀਪ ਦੇ ਦੋਸਤਾਂ ਦੇ ਆਏ ਫ਼ੋਨ ਰਾਹੀਂ ਆਪਣੇ ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨਾਂ ਉਨ੍ਹਾਂ ਦੇ ਪਰਿਵਾਰ ਤੇ ਪਿੰਡ ਦੀ ਗਰਾਮ ਪੰਚਾਇਤ ਨੇ ਸਰਬਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਨਾਲ ਸੰਪਰਕ ਕਰ ਕੇ ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸ ਤੇ ਕਾਰਵਾਈ ਕਰਦਿਆਂ ਓਬਰਾਏ ਅਤੇ ਉਨਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ ।
ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਮਨਪੀ੍ਰਤ ਸਿੰਘ ਸੰਧੂ, ਹਰਜਿੰਦਰ ਸਿੰਘ ਹੇਰ, ਪਰਮਿੰਦਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 91 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਉਨਾਂ ਇਹ ਵੀ ਦੱਸਿਆ ਕਿ ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ `ਚ ਭਾਰਤੀ ਦੂਤਾਵਾਸ ਤੋਂ ਇਲਾਵਾ ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜ਼ਿਕਰਯੋਗ ਭੂਮਿਕਾ ਨਿਭਾਈ ਹੈ।
ਏਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਕੁਲਦੀਪ ਸਿੰਘ ਦੇ ਜੀਜੇ ਜਸਵਿੰਦਰ ਸਿੰਘ ਤੋਂ ਇਲਾਵਾ ਹਵਾਈ ਅੱਡੇ ਮ੍ਰਿਤਕ ਦੇਹ ਲੈਣ ਪਹੁੰਚੇ ਮ੍ਰਿਤਕ ਦੇ ਭਰਾ ਜਗਤਾਰ ਸਿੰਘ, ਸਰਪੰਚ ਪਰਮਿੰਦਰ ਸਿੰਘ, ਮੈਂਬਰ ਪੰਚਾਇਤ ਬਲਬੀਰ ਸਿੰਘ, ਮੈਂਬਰ ਪੰਚਾਇਤ ਅਮਰਜੀਤ ਸਿੰਘ, ਅਵਤਾਰ ਸਿੰਘ ਆਦਿ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਵੇਖਿਆ ਹੈ, ਜੋ ਬਿਨਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦਾ ਹੈ, ਉਨਾਂ ਨਮ ਅੱਖਾਂ ਨਾਲ ਦੱਸਿਆ ਕਿ ਓਬਰਾਏ ਤਾਂ ਉਨਾਂ ਲਈ ਰੱਬ ਬਣ ਬਹੁੜੇ ਹਨ ਅਤੇ ਜੇਕਰ ਉਹ ਉਨਾਂ ਦੀ ਮਦਦ ਨਾ ਕਰਦੇ ਤਾਂ ਉਹ ਕਦੇ ਵੀ ਕੁਲਦੀਪ ਸਿੰਘ ਦੇ ਅੰਤਿਮ ਦਰਸ਼ਨ ਨਹੀਂ ਕਰ ਸਕਦੇ ਸਨ।ਉਨਾਂ ਇਹ ਵੀ ਕਿਹਾ ਕਿ ਉਨਾਂ ਦਾ ਪਰਿਵਾਰ ਡਾ.ਓਬਰਾਏ ਦੇ ਇਸ ਪਰਉਪਕਾਰ ਲਈ ਉਨਾਂ ਦਾ ਪੂਰੀ ਜ਼ਿੰਦਗੀ ਰਿਣੀ ਰਹੇਗਾ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media