Sunday, July 26, 2026

ਮੈਡਮ ਜਸਵਿੰਦਰ ਕੋਰ ਨੇ ਥਾਣਾ ਬੁਢਲਾਡਾ ਦੇ ਐਸ.ਐਚ.ਓ ਵਜੋਂ ਚਾਰਜ਼ ਸੰਭਾਲਿਆ

ਭੀਖੀ/ਮਾਨਸਾ, 25 ਫਰਵਰੀ (ਪੰਜਾਬ ਪਸੋਟ – ਕਮਲ ਜ਼ਿੰਦਲ) – ਮਾਨਸਾ ਜਿਲ੍ਹੇ ਦੀ ਪਹਿਲੀ ਮਹਿਲਾ ਇੰਸਪੈਕਟਰ ਜ਼ਸਵਿੰਦਰ ਕੋਰ ਨੇ ਬਤੌਰ ਸਦਰ ਪੁਲਿਸ Jaswinder Kaur SHOਬੁਢਲਾਡਾ ਦੇ ਐਸ.ਐਚ.ਓ ਵਜੋਂ ਚਾਰਜ ਸੰਭਾਲ ਲਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਐਸ.ਐਸ.ਪੀ ਮਾਨਸਾ ਗੁਲਨੀਤ ਸਿੰਘ ਨੇ ਉਨ੍ਹਾਂ ਨੂੰ ਬਤੌਰ ਐਸ.ਐਚ.ਓ ਸੇਵਾ ਨਿਭਾਉਣ ਦਾ ਮੌਕਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਲੋਕਾਂ ਨੂੰ ਇਨਸਾਫ ਦੇਣ ਦੀ ਕੋਸ਼ਿਸ਼ ਕਰਨਗੇ। ਉਨ੍ਹਾ ਕਿਹਾ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਆਮ ਜਨਤਾ ਦੇ ਸਹਿਯੋਗ ਨਾਲ ਹਰ ਮੁਸ਼ਕਲ ਦਾ ਹੱਲ ਕੱਢਿਆ ਜਾ ਸਕਦਾ ਹੈ। ਉਨ੍ਹਾ ਥਾਣੇ ਦੇ ਅੰਦਰ ਆਉਂਦੇ ਪਿੰਡਾਂ ਦੇ ਪੰਚਾਂ, ਸਰਪੰਚਾਂ, ਪਤਵੰਤਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਿੰਡਾਂ ਵਿੱਚ ਛੋਟੇ ਮੋਟੇ ਝਗੜੇ ਆਪਣੇ ਪੱਧਰ `ਤੇ ਹੀ ਨਿਪਟਾਉਣ ਦੇ ਯਤਨ ਕਰਨ ਅਤੇ ਨਸ਼ੇ ਦੇ ਤਸਕਰਾਂ, ਗੁੰਡਾ ਅਨਸਰਾਂ ਨੂੰ ਸਖਤ ਤਾੜਨਾ ਕੀਤੀ ਕਿ ਉਹ ਆਪਣੀਆਂ ਮਾੜੀਆਂ ਗਤੀਵਿਧੀਆਂ ਤੋਂ ਬਾਜ਼ ਆ ਕੇ ਚੰਗੇ ਨਾਗਰਿਕ ਬਣਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੱਕੀ ਵਿਅਕਤੀਆਂ ਅਤੇ ਵਸਤੂਆਂ ਦੀ ਇਤਲਾਹ ਤੁਰੰਤ ਪੁਲਿਸ ਨੂੰ ਦੇਣ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply