ਤਰਨ ਤਾਰਨ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਬਹੁਤ ਮਜ਼ਬੂਤ ਉਮੀਦਵਾਰ ਸਾਬਕਾ ਭਾਰਤੀ ਫੌਜ ਮੁੱਖੀ ਅਤੇ
ਸਾਬਕਾ ਰਾਜਪਾਲ ਜਨਰਲ ਜੇ.ਜੇ ਸਿੰਘ ਨੂੰ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਹੈ।
ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਭਾਰਤ ਦੇ ਪਹਿਲੇ ਸਾਬਕਾ ਫੌਜ ਮੁੱਖੀ ਅਤੇ ਰਾਜਪਾਲ ਜਨਰਲ ਜੋਗਿੰਦਰ ਜਸਵੰਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਰਿਹਾ ਹੈ।ਜਨਰਲ ਜੇ.ਜੇ ਸਿੰਘ ਦੇਸ਼ ਪ੍ਰਤੀ ਸੇਵਾ ਨਿਭਾਅ ਚੁੱਕੇ ਹਨ ਉਹ ਕਾਬਲੇ ਤਾਰੀਫ ਹੈ।ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੋਕਾਂ ਨੂੰ ਇੱਕ ਅਜਿਹੇ ਪੜ੍ਹੇ-ਲਿਖੇ ਉਮੀਦਵਾਰ ਦੀ ਜ਼ਰੂਰਤ ਹੈ ਜੋਂ ਲੋਕਾਂ ਦੀ ਆਵਾਜ਼ ਭਾਰਤ ਦੀ ਪਾਰਲੀਮੈਂਟ ਵਿੱਚ ਬੁਲੰਦ ਕਰ ਸਕੇ।
ਇਸ ਸੰਬੰਧ ਵਿੱਚ ਚੋਹਲਾ ਸਾਹਿਬ ਬਲਾਕ ਦੇ ਵਰਕਰਾਂ ਦੀ ਮੀਟਿੰਗ 27 ਫਰਵਰੀ ਦਿਨ ਬੁੱਧਵਾਰ ਦੁਪਹਿਰ 12 ਵਜੇ ਬ੍ਰਹਮਪੁਰਾ ਪਿੰਡ ਵਿਖੇ ਰੱਖੀ ਗਈ ਹੈ।ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਾਲ ਜਨਰਲ ਜੇ.ਜੇ ਸਿੰਘ ਪਹੁੰਚ ਰਹੇ ਹਨ।ਇਸ ਮੀਟਿੰਗ ਵਿਚ ਆਗਾਮੀ ਲੋਕ ਸਭਾ ਚੋਣਾਂ ਦੇ ਖਾਸ ਮੁਦਿਆਂ ਤੇ ਵੀ ਚਰਚਾ ਕੀਤੀ ਜਾਵੇਗੀ ਅਤੇ ਨਾਲ ਹੀ ਚੋਣਾਂ ਜਿੱਤਣ ਲਈ ਯੋਜਨਾਬੱਧ ਢੰਗ ਨਾਲ ਬਣਾਈ ਜਾਣ ਵਾਲੀ ਰਣਨੀਤੀ ਬਾਰੇ ਵਰਕਰਾਂ ਅਤੇ ਸਾਬਕਾ ਸੈਨਿਕਾਂ ਦੀ ਰਾਏ ਲਈ ਜਾਵੇਗੀ।ਬ੍ਰਹਮਪੁਰਾ ਨੇ ਬਲਾਕ ਚੋਹਲਾ ਸਾਹਿਬ ਦੇ ਸਾਰੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਵਰਕਰਾਂ ਅਤੇ ਸੇਵਾ ਮੁਕਤ ਸੈਨਿਕਾਂ ਨੂੰ ਇਸ ਮੀਟਿੰਗ ਵਿੱਚ ਪਹੁੰਚਣ ਦੀ ਅਪੀਲ ਕੀਤੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media