Wednesday, August 26, 2026

ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2019 ਦੇ ਮੱਦੇ ਨਜ਼ਰ ਅੱਜ PUNJ2502201907ਸਥਾਨਕ ਬੱਚਤ ਭਵਨ ਵਿਖੇ ਸ੍ਰੀ ਰਜਤ ਓਬਰਾਏ ਐਸ.ਡੀ.ਐਮ ਅਜਨਾਲਾ ਅਤੇ ਸ੍ਰੀ ਨਿਤਿਸ਼ ਸਿੰਗਲਾ ਜਾਇੰਟ ਕਮਿਸ਼ਨਰ ਨਗਰ ਨਿਗਮ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਮਾਡਲ ਕੋਡ ਆਫ ਕੰਡਕਟ ਅਤੇ ਚੋਣ ਖਰਚੇ ਸਬੰਧੀ ਟ੍ਰੇਨਿੰਗ ਦਿੱਤੀ ਗਈ।
     ਰਜ਼ਤ ਓਬਰਾਏ ਨੇ ਕਰਮਚਾਰੀਆਂ ਨੂੰ ਟ੍ਰੇਨਿੰਗ ਦਿੰਦਿਆਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ 2019 ਦੌਰਾਨ ਜਿਲ੍ਹਾ ਪ੍ਰਸਾਸ਼ਨ ਵੱਲੋਂ ਚੋਣਾਂ ਲਈ ਕਿਸ ਤਰ੍ਹਾਂ ਦਾ ਕੰਮ ਕੀਤਾ ਜਾਣਾ ਹੈ ਅਤੇ ਕਿਹੜੀਆਂ ਕਿਹੜੀਆਂ ਕਮੇਟੀ ਦਾ ਨਿਰਮਾਣ ਕੀਤਾ ਜਾਣਾ ਹੈ ਦੇ ਸਬੰਧ ਵਿੱਚ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਹਰੇਕ ਉਮੀਦਵਾਰ ਨੂੰ ਚੋਣ ਕਮਿਸ਼ਨ ਵੱਲੋਂ 70 ਲੱਖ ਰੁਪਏ ਖਰਚਣ ਦੀ ਹਦਾਇਤ ਹੈ।ਓਬਰਾਏ ਨੇ ਕਿਹਾ ਕਿ ਚੋਣਾਂ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਦੇ ਖਰਚ ਦਾ ਹਿਸਾਬ ਰੱਖਣ ਲਈ  ਚੋਣ ਖਰਚਾ ਨਿਗਰਾਨੀ ਟੀਮਾਂ ਦਾ ਵੀ ਗਠਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਦੀ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ।
     ਇਸ ਮੌਕੇ ਨਿਤਿਸ਼ ਸਿੰਗਲਾ ਜਾਇੰਟ ਕਮਿਸ਼ਨਰ ਨਗਰ ਨਿਗਮ ਨੇ ਟ੍ਰੇਨਿੰਗ ਦੌਰਾਨ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਮਾਡਲ ਕੋਡ ਆਫ ਕੰਡਕਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਚੋਣਾਂ ਦੇ ਐਲਾਨ ਤੋਂ ਹੀ ਮਾਡਲ ਕੋਡ ਆਫ ਕੰਡਕਟ ਲਾਗੂ ਹੋ ਜਾਂਦਾ ਹੈ ਜਿਸ ਅਨੁਸਾਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਤਰ੍ਹਾਂ ਦੀ ਰਾਜਨੀਤਕ ਗਤੀਵਿਧੀ ਵਿੱਚ ਭਾਗ ਨਹੀਂ ਲੈ ਸਕਦਾ ਅਤੇ ਨਾ ਹੀ ਕਿਸੇ ਤਰ੍ਹਾਂ ਦੀਆਂ ਕੋਈ ਭਲਾਈ ਸਕੀਮਾਂ ਸਬੰਧੀ  ਦਾ ਨਵੇਂ ਸਿਰਿਓ ਲਾਭ ਨਹੀਂ ਦੇ ਸਕਦਾ।ਸਿੰਗਲਾ ਨੇ ਦੱਸਿਆ ਕਿ ਪੇਡ ਨਿਊਜਾਂ ’ਤੇ ਨਜ਼ਰ ਰੱਖਣ ਲਈ ਐਮ.ਸੀ.ਐਮ.ਸੀ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ।
     ਇਸ ਮੀਟਿੰਗ ਦੌਰਾਨ ਐਸ.ਕੇ ਸ਼ਰਮਾ ਐਡੀਸ਼ਨਲ ਐਸ.ਸੀ ਪੀ.ਐਸ.ਪੀ.ਸੀ.ਐਲ, ਜੀਵਨ ਬਾਂਸਲ ਈ.ਓ ਨਗਰ ਸੁਧਾਰ ਟਰੱਸਟ ਅਤੇ ਰਜਿੰਦਰ ਸਿੰਘ ਚੋਣ ਕਾਨੂੰਗੋ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …

Leave a Reply