ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਅਕੈਡਮੀ ਵਾਲਾ ਆਪਣਾ ਲਾਇਸੈਂਸ ਕਿਸੇ ਦੂਜੇ ਵਿਅਕਤੀ ਦੇ ਨਾਮ ਤੇ ਤਬਦੀਲ ਨਹੀਂ ਕਰ ਸਕਦਾ।ਮੈਡਮ ਅਮਨਦੀਪ ਕੌਰ ਸਹਾਇਕ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਵਾਈ ਲਿੰਕ ਅਕੈਡਮੀ 22 ਨੰਬਰ ਫਾਟਕ ਸਾਹਮਣੇ ਖਾਲਸਾ ਕਾਲਜ ਔਰਤਾਂ ਵਲੋਂ ਚਲਾਈ ਜਾ ਰਹੀ ਕੰਸਲਟੈਂਸੀ ਦਾ ਲਾਇਸੈਂਸ ਕਿਸੇ ਦੂਜੇ ਵਿਅਕਤੀ ਨੂੰ ਤਬਦੀਲ ਕਰਨ ਦੀ ਬੇਨਤੀ ਕੀਤੀ ਗਈ ਸੀ।ਇਹਨਾਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਈ ਲਿੰਕ ਅਕੈਡਮੀ ਦਾ ਲਾਇਸੈਂਸ ਰੱਦ ਕੀਤਾ ਜਾਂਦਾ ਹੈ।ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਤਰ੍ਹਾਂ ਦੀ ਸੂਚਨਾ ਆਉਂਦੀ ਹੈ ਤਾਂ ਉਹ ਤੁਰੰਤ ਇਸ ਦਫਤਰ ਦੇ ਧਿਆਨ ਵਿੱਚ ਲਿਆਂਦੀ ਜਾਵੇ ਤਾਂ ਜੋ ਨਿਯਮਾਂ ਦੀ ਉਲੰਘਣ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media