ਅੰਮ੍ਰਿਤਸਰ, 25 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ
ਅੱਜ ਗੁਰਦੁਆਰਾ ਸਾਹਿਬ ਬਾਗ ਸ਼ਹੀਦਾਂ ਸੈਕਟਰ 44-ਏ ਚੰਡੀਗੜ੍ਹ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਕੁਰਾਲੀ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਬਚਨ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ।
ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਸਤਪਾਲ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਬਾਗ ਬੁੜੈਲ ਚੰਡੀਗੜ੍ਹ, ਇੰਚਾਰਜ ਟਰੱਸਟ ਮਨਜੀਤ ਸਿੰਘ, ਬਲਵਿੰਦਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਫਤਿਹਗੜ੍ਹ ਸਾਹਿਬ, ਜੋਗਾ ਸਿੰਘ ਮੈਨੇਜਰ ਗੁਰਦੁਆਰਾ ਅੰਬ ਸਾਹਿਬ, ਸੁਪਰਵਾਈਜ਼ਰ ਹਰਜਿੰਦਰ ਸਿੰਘ, ਗੁ: ਇੰਸਪੈਕਟਰ ਗੁਰਚਰਨ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media