ਸਮਰਾਲਾ ਹਲਕੇ ਦੇ ਪਿੰਡਾਂ `ਚ ਵਿਕਾਸ ਦੀ ਹਨੇਰੀ ਲਿਆ ਦਿਆਂਗੇ – ਅਮਰੀਕ ਢਿੱਲੋਂ
ਸਮਰਾਲਾ 25 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਘੁੰਰਗਾਲੀ ਸਿੱਖਾਂ ਵਿਖੇ ਨਵੀਂ ਬਣੀ ਪੰਚਾਇਤ ਨੇ ਪ੍ਰਮਾਤਮਾ ਦਾ ਓਟ ਆਸਰਾ
ਲੈਂਦੇ ਹੋਏ ਪਿੰਡ ਦੇ ਵਿਕਾਸ ਕਾਰਜ ਦਾ ਪਹਿਲਾ ਕਾਰਜ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਕਰਕੇ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਦੀਪ ਸਿੰਘ ਨੇ ਦੱਸਿਆ ਕਿ ਧਰਮਸ਼ਾਲਾ ਵਿੱਚ ਸਵੇਰੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ।ਇਸ ਉਪਰੰਤ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕੀਤਾ।ਨਵੀਂ ਚੁਣੀ ਪੰਚਾਇਤ ਨੇ ਆਪਣੇ ਪਿੰਡ ਦੇ ਵਿਕਾਸ ਲਈ ਇੱਕ ਮੰਗ ਪੱਤਰ ਵੀ ਦਿੱਤਾ, ਜਿਸ ਵਿੱਚ ਨਵੀਂ ਪੰਚਾਇਤ ਨੇ ਮੰਗ ਪੱਤਰ ਵਿੱਚ ਪਿੰਡ ਘੁੰਗਰਾਲੀ ਸਿੱਖਾਂ ਦੀਆਂ ਗਲੀਆਂ ਨਾਲੀਆਂ ਦਾ ਵਿਕਾਸ, ਛੱਪੜ ਦੀ ਸਫਾਈ ਲਈ, ਜਿੰਮ ਲੇਡੀਜ਼ ਐਂਡ ਜੈਂਟਸ, ਸਮਸ਼ਾਨਘਾਟ ਲਈ, ਸੀਮਿੰਟ ਦੇ ਬੈਂਚ ਬਣਾਉਣ ਲਈ ਯੋਗ ਗ੍ਰਾਂਟ ਦੇਣ ਦੀ ਮੰਗ ਕੀਤੀ।ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਗਰਾਂਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਕੰਮ ਪਹਿਲ ਦੇ ਅਧਾਰ ਤੇ ਕਰਾਏ ਜਾਣਗੇ। ਉਨ੍ਹਾਂ ਦਾ ਇਹ ਸੁਪਨਾ ਹੈ ਕਿ ਸਮਰਾਲਾ ਹਲਕੇ ਦੇ ਸਾਰੇ ਪਿੰਡਾਂ ਨੂੰ ਪੂਰਨ ਸਹੂਲਤਾਂ ਮੁਹੱਈਆ ਕਰਾਉਣਾ ਹੈ।
ਇਸ ਮੌਕੇ ਨਵੀਂ ਬਣੀ ਪੰਚਾਇਤ ਦੇ ਸਰਪੰਚ ਬਲਜੀਤ ਕੌਰ, ਜਗਤਾਰ ਸਿੰਘ, ਸੁਰਮੁੱਖ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਸੁਖਪ੍ਰੀਤ ਕੌਰ, ਰਮਨਾ ਰਾਣੀ, ਗੁਰਪ੍ਰੀਤ ਕੌਰ ਸਾਰੇ ਪੰਚ, ਬਲਜੀਤ ਸਿੰਘ, ਲਵੀ ਢਿੱਲੋਂ ਪੀ.ਏ, ਗੁਰਪਾਲ ਸਿੰਘ ਸਾਬਕਾ ਸਰਪੰਚ, ਸੁਰਮੁੱਖ ਸਿੰਘ ਨੰਬਰਦਾਰ, ਮੋਹਣ ਸਿੰਘ ਸਾਬਕਾ ਪ੍ਰਧਾਨ ਕੋਆ: ਸੁਸਾਇਟੀ, ਮੁੱਖਤਿਆਰ ਸਿੰਘ, ਮਨਜੀਤ ਸਿੰਘ ਮੰਗਾ, ਸੈਕਟਰੀ ਦਰਸ਼ਨ ਸਿੰਘ, ਗੁਰਦੀਪ ਸਿੰਘ, ਮੋਹਣ ਸਿੰਘ, ਕੁਲਦੀਪ ਸਿੰਘ, ਹਰਗੋਪਾਲ ਸਿੰਘ ਤੋਂ ਇਲਾਵਾ ਹੋਰ ਵੀ ਨਗਰ ਨਿਵਾਸੀ ਹਾਜਰ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media