Thursday, July 30, 2026

ਸਹਿਕਾਰਤਾ ਮੰਤਰੀ ਰੰਧਾਵਾ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ-ਲੋਕਾਂ ਨੂੰ ਸਹਿਮ ਮੁਕਤ ਰਹਿਣ ਦਾ ਸੱਦਾ

ਵਿਕਾਸ ਕਾਰਜਾਂ ਦੇ ਨੀਂਹ  ਰੱਖੇ ਪੱਥਰ
ਡੇਰਾ ਬਾਬਾ ਨਾਨਕ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ Sukhjinder Randhawaਨਾਲ ਲੱਗਦੇ ਪਿੰਡਾਂ ਚੰਦੂ ਵਡਾਲਾ, ਰੋਸਾ ਤੇ ਦੋਸਤਪੁਰ ਦਾ ਦੌਰਾ ਕਰ ਕੇ ਪਿੰਡ ਵਾਸੀਆਂ ਨੂੰ ਸਹਿਮ ਮੁਕਤ ਰਹਿਣ ਦਾ ਸੱਦਾ ਦਿੱਤਾ।
ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਪਿੰਡਾਂ ਦੇ ਵਸਨੀਕਾਂ ਦੀ ਹਰ ਪੱਖੋਂ ਰੱਖਿਆ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਵਿਸਵਾਸ ਦਿਵਾਇਆ ਕਿ ਉਹ ਬਿਨਾਂ ਕਿਸੇ ਡਰ ਦੇ ਰਹਿਣ।ਮੌਜੂਦਾ ਹਾਲਾਤ ਬਾਰੇ ਗੱਲ ਕਰਦਿਆਂ ਉਨਾਂ ਕਿਹਾ ਕਿ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ।ਉਨਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਅਤੇ ਰੰਧਾਵਾ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕ ਵਿਕਾਸ ਚਾਹੁੰਦੇ ਹਨ।ਉਨਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੇਗੀ। 

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …

Leave a Reply