ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪਾਕਿਸਤਾਨੀ ਕਬਜ਼ੇ ਵਾਲੇ
ਕਸ਼ਮੀਰ (ਪੀ.ਓ.ਕੇ) ਦੇ ਅੰਦਰ ਜੈਸ਼-ਏ-ਮੁਹੰਮਦ ਦੇ ਦਹਿਸ਼ਤਗਰਦੀ ਕੈਂਪਾਂ ’ਤੇ ਹਵਾਈ ਹਮਲੇ ਨੂੰ ਸਫਲਤਾ ਪੂਰਵਕ ਨਿਭਾਉਣ ਲਈ ਭਾਰਤੀ ਹਵਾਈ ਸੈਨਾ ਦੀ ਪ੍ਰਸੰਸਾ ਕੀਤੀ।
ਇੱਥੇ ਜਾਰੀ ਇਕ ਬਿਆਨ ’ਚ ਛੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਹਿੰਮਤ ਵਾਲੇ ਆਗੂ ਵਜੋਂ ਦੱਸਿਆ ਜਿਨ੍ਹਾਂ ਨੇ ਸਥਿਤੀ ਨਾਲ ਨਜਿੱਠਣ ਅਤੇ ਰਾਸ਼ਟਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤੀ ਫ਼ੌਜ ਨੂੰ ਮਜ਼ਬੂਤ ਕੀਤਾ ਹੈ ਅਤੇ ਖੁੱਲ੍ਹੇ ਹੱਥ ਦਿੱਤੇ ਹਨ।ਛੀਨਾ ਨੇ ਕਿਹਾ ਕਿ ਆਈ.ਏ.ਐਫ ਦੇ ਪਾਇਲਟਾਂ ਦੇ ਜਜ਼ਬੇ ਅਤੇ ਬਹਾਦਰੀ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਪਾਕਿਸਤਾਨ ’ਚ ਅੱਤਵਾਦ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਸਲਾਹੁਣਯੋਗ ਕਾਰਜ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਰਤ ਨੇ ਏਅਰ ਫ਼ੋਰਸ ਨੂੰ 1000 ਕਿਲੋਗ੍ਰਾਮ ਦੇ ਬੰਬ ਦੇ ਕੇ ਪਾਕਿਸਤਾਨ ਨੂੰ ਢੁੱਕਵਾਂ ਜਵਾਬ ਦਿੱਤਾ ਹੈ।
ਛੀਨਾ ਨੇ ਕਿਹਾ ਕਿ ਪਾਕਿ ਅਤੇ ਪੀ.ਓ.ਕੇ ’ਚ ਸਿਖਲਾਈ ਕੈਂਪਾਂ ਦੇ ਸਥਾਨ ਬਾਰੇ ਪਾਕਿਸਤਾਨ ਸਰਕਾਰ ਨੂੰ ਵਾਰ-ਵਾਰ ਕਹਿਣ ਅਤੇ ਜਾਣਕਾਰੀ ਮੁਹੱਈਆ ਕਰਵਾਉਣ ਦੇ ਬਾਵਜੂਦ ਪਾਕਿਸਤਾਨ ਅਜੇ ਵੀ ਉਨ੍ਹਾਂ ਦੀ ਹੋਂਦ ਤੋਂ ਇਨਕਾਰੀ ਰਿਹਾ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਅਧਿਕਾਰੀਆਂ ਦੀ ਮਿਲੀਭੁਗਤ ਤੋਂ ਬਿਨ੍ਹਾਂ ਅੱਤਵਾਦੀ ਟਿਕਾਣੇ ਨਹੀਂ ਚਲ ਸਕਦੇ। ਪਾਕਿ ਨੇ ਆਪਣੀ ਧਰਤੀ ’ਤੇ ਅੱਤਵਾਦ ਦੇ ਬੁਨਿਆਦੀ ਢਾਂਚੇ ਨੂੰ ਖ਼ਤਮ ਕਰਨ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ।
ਉਨ੍ਹਾਂ ਬਾਲਾਕੋਟ ਵਿਖੇ ਜੈਸ਼ ਦੇ ਸਭ ਤੋਂ ਵੱਡੇ ਸਿਖਲਾਈ ਕੈਂਪ ਦੇ ਆਈ. ਏ.ਐਫ ਦੀ ਸ਼ੁਰੂਆਤੀ ਸਟਰਾਇਕ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇੱਥੇ ਵੱਡੀ ਗਿਣਤੀ ’ਚ ਜੇ.ਐਮ ਕਮਾਂਡਰਾਂ, ਅੱਤਵਾਦੀਆਂ, ਜਹਾਦੀਆਂ ਅਤੇ ਆਤਮਘਾਤੀ ਬੰਬ ਮਾਰੇ ਗਏ।ਉਨ੍ਹਾਂ ਨੇ ਕਿਹਾ ਕਿ ਇਹ ਸਟਰਾਇਕ ਵਿਸ਼ੇਸ਼ ਤੌਰ ’ਤੇ 14 ਫਰਵਰੀ ਨੂੰ ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ ਦੇ ਜਵਾਬ ’ਚ ਕਦਮ ਚੁੱਕਿਆ ਹੈ, ਜਿਸ ’ਚ ਉਸ ਵੇਲੇ 40 ਜਵਾਨ ਸ਼ਹੀਦ ਹੋਏ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media