ਚੰਡੀਗੜ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਨਾਇਬ
ਤਹਿਸੀਲਦਾਰਾਂ ਦੀਆਂ ਬਦਲੀਆਂ ਵਿੱਚ ਅਣਗਹਿਲੀ ਦੇ ਮਾਮਲੇ ਦੀ ਵਿਭਾਗੀ ਪੜਤਾਲ ਦੇ ਹੁਕਮ ਦਿੱਤੇ ਹਨ।ਜ਼ਿਕਰਯੋਗ ਹੈ ਕਿ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਬਾਰੇ ਮਾਲ ਵਿਭਾਗ ਵਲੋਂ ਜਾਰੀ ਤਬਾਦਲਾ ਸੂਚੀ `ਚ ਦੋ ਮ੍ਰਿਤਕ ਅਤੇ ਦੋ ਸੇਵਾਮੁਕਤ ਨਾਇਬ ਤਹਿਸੀਲਦਾਰਾਂ ਦੀ ਵੀ ਬਦਲੀ ਕੀਤੇ ਜਾਣ ਬਾਰੇ ਅੱਜ ਮੀਡੀਆ ਰਿਪੋਰਟਾਂ ਪ੍ਰਕਾਸ਼ਿਤ ਹੋਈਆਂ ਹਨ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਲ ਮੰਤਰੀ ਨੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ) ਨੂੰ ਸਮਾਂਬੱਧ ਜਾਂਚ ਦੇ ਆਦੇਸ਼ ਦਿੱਤੇ ਹਨ।ਐਫ.ਸੀ.ਆਰ ਨੂੰ ਸ਼ੁੱਕਰਵਾਰ ਸ਼ਾਮ ਤੱਕ ਜਾਂਚ ਰਿਪੋਰਟ ਸੌਂਪਣ ਦਾ ਹੁਕਮ ਦਿੰਦਿਆਂ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media