Wednesday, June 26, 2024

ਅਨੁਮੀਤ ਹੀਰਾ ਸੋਢੀ ਨੇ ਭਾਰਤੀ ਹਵਾਈ ਸੈਨਾ ਦੇ ਜਵਾਨਾਂ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਨੁਮੀਤ ਹੀਰਾ ਸੋਢੀ ਨੇ ਪਾਕਿਸਤਾਨ ਦੇ ਅੱਤਵਾਦੀ ਕੈਂਪਾਂ ’ਤੇ Anumit Hira Sodhi1ਭਾਰਤੀ ਹਵਾਈ ਸੈਨਾ ਵਲੋਂ ਕੀਤੇ ਗਏ ਹਮਲੇ ਦੀ ਸ਼ਲ਼ਾਘਾ ਕੀਤੀ ਹੈ।ਉਨ੍ਹਾਂ ਨੇ ਭਾਰਤੀ ਹਵਾਈ ਸੈਨਾ ਵਲੋਂ ਚੁੱਕੇ ਗਏ ਇਸ ਬਹਾਦਰੀ ਭਰੇ ਕਦਮ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ 14 ਫਰਵਰੀ ਨੂੰ 40 ਸੀ.ਆਰ.ਪੀ.ਐਫ ਜਵਾਨਾਂ ’ਤੇ ਹੋਏ ਅੱਤਵਾਦੀ ਹਮਲੇ ਦਾ ਬਦਲਾ ਦੱਸਿਆ ਹੈ।ਜੈਸ਼ ਏ ਮੁਹੰਮਦ ਦੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੇ 12 ਦਿਨਾਂ ਬਾਅਦ ਇੰਡੀਅਨ ਏਅਰ ਫੋਰਸ ਵਲੋਂ ਪਾਕਿਸਤਾਨ ਸਥਿਤ ਅੱਤਵਾਦੀਆਂ ਦੇ ਕੈਂਪਾਂ ’ਤੇ ਹਮਲਾ ਕਰਕੇ ਲਗਭਗ 300 ਅੱਤਵਾਦੀਆਂ ਨੂੰ ਮਾਰਨਾ, ਉਸ ਹਮਲੇ ਦਾ ਸਹੀ ਜਵਾਬ ਹੈ।ਇਸ ਸਰਜੀਕਲ ਸਟ੍ਰਾਈਕ ਦੀ ਕਾਰਵਾਈ ਤੋਂ ਪੂਰਾ ਦੇਸ਼ ਖੁਸ਼ ਹੈ।ਉਹ ਵੀ ਫੌਜੀ ਜਵਾਨਾਂ ਦੇ ਇਸ ਦਲੇਰੀ ਅਤੇ ਜਜ਼ਬੇ ਨੂੰ ਸਲਾਮ ਕਰਦੇ ਹਨ।
                  ਅਨੁਮੀਤ ਹੀਰਾ ਨੇ ਕਿਹਾ ਕਿ ਏਅਰ ਚੀਫ ਮਾਰਸ਼ਲ ਅਤੇ ਬਹਾਦਰ ਪਾਇਲਟ ਇਸ ਬਹਾਦਰੀ ਭਰੇ ਕਾਰਨਾਮੇ ਲਈ ਹਮੇਸ਼ਾਂ ਯਾਦ ਕੀਤੇ ਜਾਣਗੇ।
 

Check Also

ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ …

Leave a Reply