ਕਿਸੇ ਵੀ ਤਰਾਂ ਦੀ ਸਥਿਤੀ ਦੇ ਮੁਕਾਬਲੇ ਲਈ ਤਿਆਰ ਰਹਿਣ ਦਾ ਸੱਦਾ
ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਭਾਰਤ-ਪਾਕਿਸਤਾਨ ਵਿਚਾਲੇ ਕਸ਼ਮੀਰ ਵਿਚ ਬਣੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ
ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਜਿੰਨਾ ਵਿਚ ਪੁਲਿਸ, ਸਿਵਲ ਡਿਫੈਂਸ, ਹੋਮਗਾਰਡ, ਸਿਹਤ, ਸਿੱਖਿਆ, ਪਸ਼ੂ ਪਾਲਣ, ਪੇਂਡੂ ਵਿਕਾਸ, ਜਲ ਸਪਲਾਈ, ਬਿਜਲੀ, ਬੀ.ਐਸ.ਐਨ.ਐਲ, ਰੋਡਵੇਜ਼, ਖੇਤੀਬਾੜੀ ਅਤੇ ਹੋਰ ਅਹਿਮ ਵਿਭਾਗ ਸ਼ਾਮਿਲ ਸਨ, ਨਾਲ ਵਿਚਾਰ-ਚਰਚਾ ਕੀਤੀ ਅਤੇ ਉਨਾਂ ਨੂੰ ਹਲਾਤ ਅਨੁਸਾਰ ਤਿਆਰ ਰਹਿਣ ਦਾ ਸੱਦਾ ਦਿੱਤਾ।ਢਿਲੋਂ ਨੇ ਕਿਹਾ ਕਿ ਭਾਵੇਂ ਅਜੇ ਜੰਗ ਦਾ ਕੋਈ ਖ਼ਤਰਾ ਨਹੀਂ ਹੈ, ਪਰ ਸਾਨੂੰ ਹਲਾਤ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀ ਨੀਤੀ ਉਲੀਕ ਲੈਣੀ ਚਾਹੀਦੀ ਹੈ, ਜੇਕਰ ਭਾਰਤ-ਪਾਕਿ ਸਰਹੱਦ `ਤੇ ਕੋਈ ਖ਼ਤਰਾ ਪੈਦਾ ਹੁੰਦਾ ਹੈ ਤਾਂ ਸਰਹੱਦੀ ਪੱਟੀ ਵਿਚ ਰਹਿ ਰਹੋ ਲੋਕਾਂ ਨੂੰ ਉਥੇ ਸੁਰੱਖਿਅਤ ਸਥਾਨ `ਤੇ ਪਹੁੰਚਾਉਣ, ਉਨਾਂ ਲਈ ਰੋਟੀ-ਪਾਣੀ, ਪਸ਼ੂਆਂ ਲਈ ਚਾਰਾ, ਪੀਣ ਵਾਲੇ ਪਾਣੀ, ਬਿਜਲੀ ਅਤੇ ਸੁਰੱਖਿਆ ਆਦਿ ਲਈ ਸਾਰੇ ਵਿਭਾਗ ਯੋਜਨਾ ਉਲੀਕ ਲੈਣ।
ਢਿਲੋਂ ਨੇ ਅਧਿਕਾਰੀਆਂ ਨੂੰ ਹਰੇਕ ਤਰਾਂ ਦੀ ਸਥਿਤੀ ਨਾਲ ਨਿਜੱਠਣ ਦੀ ਯੋਜਨਾ ਉਲੀਕਣ ਦੇ ਉਦੇਸ਼ ਦਿੰਦੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਸਾਡੀ ਸਭ ਤੋਂ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ ਅਤੇ ਹੰਗਾਮੀ ਹਾਲਤ ਵਿਚ ਲੋਕਾਂ ਨੂੰ ਸਰਹੱਦੀ ਖੇਤਰ ਵਿਚ ਕਿਵੇਂ ਕੱਢਿਆ ਜਾ ਸਕਦਾ ਹੈ ਅਤੇ ਕਿੱਥੇ ਠਹਿਰਾਇਆ ਜਾ ਸਕਦਾ ਹੈ, ਇਸ ਨੂੰ ਮਨ ਵਿਚ ਰੱਖ ਕੇ ਸਾਰੇ ਵਿਕਲਪ ਵਿਚਾਰੇ ਜਾਣ।ਉਨਾਂ ਸਿਵਲ ਡਿਫੈਂਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਇਸ ਖ਼ਤਰੇ ਤੋਂ ਬਚਣ ਲਈ ਕਿਵੇਂ ਜਾਣੂ ਕਰਵਾ ਸਕਦੇ ਹਨ, ਇਸ ਬਾਰੇ ਵੀ ਆਪਣੀ ਯੋਜਨਾ ਤਿਆਰ ਕਰਨ ਅਤੇ ਲੋਕਾਂ ਨਾਲ ਸਾਂਝੀ ਕਰਨ।
ਢਿਲੋਂ ਨੇ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸੇ ਤਰਾਂ ਦੀਆਂ ਅਫਵਾਹਾਂ ਫੈਲਾ ਕੇ ਲੋਕਾਂ ਦੇ ਮਨਾਂ ਵਿਚ ਦਹਿਸ਼ਤ ਪੈਦਾ ਕਰਨ ਅਤੇ ਲੋਕ ਵੀ ਪ੍ਰਚਾਰ ਉਤੇ ਵਿਸਵਾਸ਼ ਨਾ ਕਰਨ। ਜੇਕਰ ਕਿਸੇ ਤਰਾਂ ਦਾ ਕੋਈ ਖ਼ਤਰਾ ਪੈਦਾ ਹੁੰਦਾ ਹੈ ਤਾਂ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਤੁਹਾਡੇ ਨਾਲ ਤਰੁੰਤ ਰਾਬਤਾ ਕਰਨਗੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media