Monday, June 17, 2024

ਅਧਿਆਪਕ ਸੰਘਰਸ਼ ਕਮੇਟੀ ਸਮਰਾਲਾ ਵੱਲੋਂ ਹਲਕਾ ਵਿਧਾਇਕ ਨੂੰ ਦਿੱਤਾ ਚਿਤਾਵਨੀ ਪੱਤਰ

ਮੁੱਖ ਮੰਤਰੀ ਨੇ ਮੀਟਿੰਗ `ਚ ਮੰਗਾਂ ਨਾ ਮੰਨੀਆਂ ਤਾਂ ਪਟਿਆਲਾ `ਚ ਰੋਸ ਰੈਲੀ 3 ਮਾਰਚ ਨੂੰ
ਸਮਰਾਲਾ,  27 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵੱਲੋਂ ਹੋਏ ਫੈਸਲੇ ਅਨੁਸਾਰ ਪੂਰੇ ਪੰਜਾਬ ਦੇ 117 ਵਿਧਾਨ PUNJ2702201905ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣ ਦੀ ਲੜ੍ਹੀ ਤਹਿਤ ਅੱਜ ਅਧਿਆਪਕ ਸੰਘਰਸ਼ ਕਮੇਟੀ ਸਮਰਾਲਾ ਅਤੇ ਮਾਛੀਵਾੜਾ ਵੱਲੋਂ ਵਿਧਾਨ ਸਭਾ ਹਲਕਾ ਦੇ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਸਮੂਹ ਅਧਿਆਪਕਾਂ ਨੇ ਮਿਲ ਕੇ ਚਿਤਾਵਨੀ ਪੱਤਰ ਸੌਂਪਿਆ ਗਿਆ।ਜਿਸ ਵਿੱਚ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਾਦਰਸ਼ਾਹੀ ਹੁਕਮਾਂ ਸਬੰਧੀ ਵੀ ਜਾਣੂ ਕਰਵਾਇਆ ਗਿਆ।
 ਇਸ ਤੋਂ ਇਲਾਵਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲੱਖਾਂ ਵਿਦਿਆਰਥੀਆਂ ਨੂੰ ਸੁਹਿਰਦਤਾ ਨਾਲ ਸਿੱਖਿਆ ਦੇ ਰਿਹਾ ਅਧਿਆਪਕ ਵਰਗ ਪਿਛਲੇ ਲੰਬੇ ਸਮੇਂ ਤੋਂ ਸਾਂਝੇ ਤੌਰ ’ਤੇ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਕਰ ਰਿਹਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 27 ਅਪ੍ਰੈਲ 2018 ਨੂੰ ਚੰਡੀਗੜ੍ਹ ਵਿਖੇ ਅਧਿਆਪਕਾਂ ਨਾਲ ਕੀਤੀ ਮੀਟਿੰਗ ਵਿੱਚ ਸਾਰੀਆਂ ਮੰਗਾਂ ਨੂੰ ਜਾਇਜ ਮੰਨਦਿਆਂ ਸ਼ਾਹਕੋਟ ਜ਼ਿਮਨੀ ਚੋਣ ਦੇ ਜਾਬਤੇ ਦਾ ਹਵਾਲਾ ਦੇ ਕੇ ਅਗਲੀ ਮੀਟਿੰਗ ਵਿੱਚ ਮਸਲਿਆਂ ਦਾ ਠੋਸ ਹੱਲ ਕੱਢਣ ਦਾ ਭਰੋਸਾ ਹਾਲੇ ਤੱਕ ਵਫ਼ਾ ਨਹੀਂ ਹੋਇਆ ਹੈ।10 ਫਰਵਰੀ ਨੂੰ ਪਟਿਆਲਾ ਸ਼ਹਿਰ ਵਿੱਚ ਜਮਹੂਰੀ ਹੱਕਾਂ ਤਹਿਤ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੁਲਿਸ ਵਲੋਂ ਭਿਆਨਕ ਲਾਠੀਚਾਰਜ ਕਰਕੇ ਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਸੈਂਕੜੇ ਅਧਿਆਪਕਾਂ ਨੂੰ ਜ਼ਖਮੀ ਕਰਦਿਆਂ ਅਧਿਆਪਕਾਂ ’ਤੇ ਹੀ ਝੂਠੇ ਪੁਲਿਸ ਕੇਸ ਦਰਜ ਕਰਨ ਦੇ ਅਤੀ ਨਿੰਦਣਯੋਗ ਵਰਤਾਰੇ ਨੇ ਅਧਿਆਪਕ ਵਰਗ ਦੇ ਨਾਲ ਨਾਲ ਸੂਬੇ ਦੇ ਹੋਰਨਾਂ ਚਿੰਤਨਸ਼ੀਲ ਲੋਕਾਂ ਦੇ ਹਿਰਦਿਆਂ ਨੂੰ ਵੀ ਵਲੁੰਦਰਿਆ ਹੈ।ਮੁਖ ਮੰਤਰੀ ਪੰਜਾਬ ਵਲੋਂ ਅੱਜ 28 ਫਰਵਰੀ 2019 ਨੂੰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਨਾਲ ਤੈਅਸ਼ੁਦਾ ਮੀਟਿੰਗ ਵਿਚ ਅਧਿਆਪਕਾਂ ਦੇ ਭਖਦੇ ਮਸਲਿਆਂ ਦਾ ਠੋਸ ਹੱਲ ਨਾ ਕੱਢਣ ਜਾਂ ਮੀਟਿੰਗ ਹੀ ਨਾ ਕਰਨ ਦੀ ਸੂਰਤ ਵਿੱਚ ਅਧਿਆਪਕ, ਹੋਰਨਾਂ ਸੰਘਰਸ਼ਸ਼ੀਲ ਤਬਕਿਆਂ ਨੂੰ ਨਾਲ ਲੈਂਦਿਆਂ ਵਿਆਪਕ ਪੱਧਰ ’ਤੇ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।
 ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਚਿਤਾਵਨੀ ਪੱਤਰ ਸਵੀਕਾਰ ਕਰਦਿਆਂ ਸਮੂਹ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ ਸੋਨੀ ਨਾਲ ਵਿਚਾਰ ਚਰਚਾ ਕਰਨਗੇ ਅਤੇ ਇੱਕ ਮਾਰਚ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਦੌਰਾਨ ਅਧਿਆਪਕਾਂ ਦੀਆਂ ਮੰਗਾਂ ਨੂੰ ਪੁਰਜ਼ੋਰ ਨਾਲ ਉਠਾਉਣਗੇ।
ਇਸ ਮੌਕੇ ਰਾਜਿੰਦਰ ਸਿੰਘ ਮਾਛੀਵਾੜਾ, ਕੁਲਵੰਤ ਸਿੰਘ, ਪਰਮਜੀਤ ਸਿੰਘ ਮਾਨ, ਕੁਲਦੀਪ ਸਿੰਘ, ਨਰਿੰਦਰ ਸਿੰਘ ਭੜੀ, ਦਲਜੀਤ ਸਿੰਘ ਸਮਰਾਲਾ, ਰਾਜਵੀਰ ਸਿੰਘ ਸਮਰਾਲਾ, ਬਲਜਿੰਦਰ ਸਿੰਘ ਰਤੀਪੁਰ, ਲਖਵਿੰਦਰ ਸਿੰਘ, ਹਰਵਿੰਦਰ ਸਿੰਘ ਹੈਪੀ, ਕਮਲ ਕ੍ਰਿਸ਼ਨ, ਹਰਮਨਦੀਪ ਸਿੰਘ ਮੰਡ, ਵਿਰਿੰਦਰ ਸਿੰਘ ਮਾਣਕੀ, ਹਰਮੇਲ ਸਿੰਘ ਬਰਮਾ, ਦਵਿੰਦਰ ਸਿੰਘ, ਰਧਜੋਧ ਸਿੰਘ, ਵਰਿੰਦਰ ਅਗਨੀਹੋਤਰੀ, ਗੁਰਸ਼ਰਨ ਸਿੰਘ, ਪਰਮਜੀਤ ਸਿੰਘ, ਰੇਸ਼ਮ ਸਿੰਘ, ਕਸ਼ਮੀਰਾ ਸਿੰਘ, ਸੁਖਰਾਮ, ਦਿਨੇਸ਼ ਕੁਮਾਰ,  ਸੱਤਿਆ ਕੌਰ, ਸਤਨਾਮ, ਨਵਨੀਤ ਕੌਰ, ਰਮਨੀਕ ਕੌਰ, ਗੁਰਵਿੰਦਰ ਕੌਰ, ਨਿਸ਼ਾ ਦੱਤਾ, ਰਾਜਿੰਦਰ ਕੌਰ, ਦਮਨਪ੍ਰੀਤ ਕੌਰ ਆਦਿ ਤੋਂ ਇਲਾਵਾ ਦਰਜਨਾਂ ਦੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।

Check Also

ਲੂ ਤੋਂ ਬਚਾਅ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਾਹਰ ਨਾ ਨਿਕਲਣ ਨਾਗਰਿਕ- ਡਿਪਟੀ ਕਮਿਸ਼ਨਰ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਿਲ੍ਹਾ ਸੰਗਰੂਰ ਦੇ ਨਾਗਰਿਕਾਂ …

Leave a Reply