Sunday, December 22, 2024

ਸਾਹਿਤ ਸਭਾ ਨੇ ਖ਼ਾਲਸਾ ਕਾਲਜ ਵਿਖੇ ਮਾਤ-ਭਾਸ਼ਾ ਸਪਤਾਹ ਮਨਾਇਆ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸਾਹਿਤ ਸਭਾ ਵਲੋਂ ਮਾਤ-ਭਾਸ਼ਾ ਸਪਤਾਹ ਮਨਾਇਆ ਗਿਆ, PUNJ2702201909ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਸੈਮੀਨਾਰ ਦੌਰਾਨ ਵਿਦਿਆਰਥੀਆਂ ਦੇ ਵੱਖ-ਵੱਖ ਕਿਸਮ ਦੇ ਸਾਹਿਤਕ ਮੁਕਾਬਲੇ ਕਰਵਾਏ ਗਏ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਾਲਜ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਬੇਹਤਰੀ ਲਈ ਹਮੇਸ਼ਾਂ ਕਾਰਜਸ਼ੀਲ ਅਤੇ ਸਾਹਿਤਕ ਸਮਾਗਮਾਂ ਦਾ ਕੇਂਦਰ ਰਿਹਾ ਹੈ।ਉਨ੍ਹਾਂ ਕਿਹਾ ਕਿ ਕਾਲਜ ਨੇ ਕਈ ਵੱਡੇ ਸਾਹਿਤਕਾਰ ਪੈਦਾ ਕੀਤੇ ਹਨ। ਅਸੀਂ ਵਿਦਿਆਰਥੀਆਂ ਦੀਆਂ ਕਲਾਤਮਕ ਰੁਚੀਆਂ ਨੂੰ ਪ੍ਰਫੁਲਿੱਤ ਕਰਨ ਲਈ ਕਈ ਕਿਸਮ ਦੇ ਉਪਰਾਲੇ ਕਰਦੇ ਰਹਿੰਦੇ ਹਾਂ ਇਸੇ ਤਹਿਤ ਕਾਲਜ ’ਚ ਹਰ ਸਾਲ ਸਾਹਿਤ ਸਭਾ ਬਣਾਈ ਜਾਂਦੀ ਹੈ ਜੋ ਵਿਦਿਆਰਥੀਆਂ ਦੀਆਂ ਸਾਹਿਤਕ ਰੁਚੀਆਂ ਦੇ ਪ੍ਰਗਟਾਵੇ ਲਈ ਮੰਚ ਮੁਹੱਈਆ ਕਰਦੀ ਹੈ।
    ਸਾਹਿਤ ਸਭਾ ਦੇ ਇੰਚਾਰਜ ਪ੍ਰੋ. ਡਾ. ਹੀਰਾ ਸਿੰਘ ਅਤੇ ਡਾ. ਮਿੰਨੀ ਸਲਵਾਨ ਨੇ ਦੱਸਿਆ ਕਿ ਸਾਹਿਤ ਸਭਾ ਅਧੀਨ ਪ੍ਰਮੁੱਖ ਸਾਹਿਤਕਾਰਾਂ ਵਲੋਂ ਵਿਸ਼ੇਸ਼-ਭਾਸ਼ਣ ਅਤੇ ਵੱਖ-ਵੱਖ ਕਿਸਮ ਦੇ ਵਿਦਿਆਰਥੀ ਮੁਕਾਬਲੇ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਵਿਦਿਆਰਥੀਆਂ ਨੂੰ ਆਪਣੀ ਮਾਤ-ਭਾਸ਼ਾ ਨਾਲ ਜੋੜਣ ਲਈ ਮਾਤ-ਭਾਸ਼ਾ ਸਪਤਾਹ ਮਨਾਇਆ ਗਿਆ ਜਿਸ ਦੌਰਾਨ ਵੱਖ-ਵੱਖ ਕਿਸਮ ਦੇ ਮੁਕਾਬਲੇ ਕਰਵਾਏ ਗਏ।ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਦਾ ਸੁੰਦਰ ਲਿਖਤ ਮੁਕਾਬਲਾ, ਸਲੋਗਨ, ਕਹਾਣੀ ਰਚਨਾ, ਪੋਸਟਰ ਮੇਕਿੰਗ, ਲੇਖ ਰਚਨਾ ਅਤੇ ਕਵਿਤਾ ਰਚਨਾ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਵੱਖ-ਵੱਖ ਸਟਰੀਮ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ’ਚ ਭਾਗ ਲਿਆ।ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ’ਚ ਸਾਹਿਤ ਸਭਾ ਦਾ ਇਨਾਮ ਵੰਡ ਸਮਾਗਮ ਕਰਵਾ ਕੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਇਨ੍ਹਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ, ਪੁਸਤਕਾਂ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply