Saturday, May 18, 2024

ਭਾਰਤ-ਪਾਕਿਸਤਾਨ ਸਰਕਾਰਾਂ ਜੰਗ ਤੋਂ ਗੁਰੇਜ਼ ਕਰਨ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ

 ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਪੁਲਵਾਮਾ ਵਿੱਚ ਵਾਪਰੇ ਦੁੱਖਦਾਈ ਕਾਂਡ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਤੇਜੀ ਨਾਲ ਜੰਗ Baba Balbir Singhਵੱਲ ਵਧ ਰਹੇ ਹਨ।ਇਸ ਮਾਰੂ ਨੀਤੀ ਦੇ ਸਿੱਟੇ ਬਹੁਤ ਹੀ ਦੁੱਖਦਾਈ ਤੇ ਨਿਰਾਸ਼ਾਜਨਕ ਹੋਣਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਦਫਤਰ ਬੁਰਜ਼ ਅਕਾਲੀ ਫੂਲਾ ਸਿੰਘ ਤੋਂ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾਂ ਸਰਬਤ ਦੇ ਭਲੇ ਦੀ ਅਰਦਾਸ ਕਰਦੀ ਹੈ।ਪਰ ਇਸ ਸਮੇਂ ਭਾਰਤ ਪਾਕਿਸਤਾਨ ਵਿੱਚ ਵਾਪਰ ਰਹੀਆਂ ਘਟਨਾਵਾਂ ਚਿੰਤਾ ਪੈਦਾ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਨੂੰ ਆਪਸੀ ਲੱਗੇ ਜ਼ਖਮਾਂ ਨੂੰ ਗੱਲਬਾਤ ਰਾਹੀਂ ਭਰਨਾ ਚਾਹੀਦਾ ਹੈ ਅਤੇ ਮਨੁੱਖ ਮਾਰੂ ਮਨਸੂਬਿਆਂ ਤੋਂ ਬਚਣਾ ਚਾਹੀਦਾ ਹੈ।ਉਨ੍ਹਾਂ ਅਪੀਲ ਕੀਤੀ ਕਿ ਦੋਹਾਂ ਦੇਸ਼ਾਂ ਨੂੰ ਸਾਰਥਿਕ ਤੇ ਅਗਾਂਹਵਧੂ ਮਾਹੌਲ ਲਈ ਵੱਡੀ ਪੱਧਰ `ਤੇ ਗੱਲਬਾਤ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਹਰ ਮਸਲੇ ਦਾ ਹੱਲ ਗੱਲਬਾਤ ਰਾਹੀਂ ਹੀ ਹੁੰਦਾ ਹੈ।ਉਨ੍ਹਾਂ ਕਿਹਾ ਕਿ 1947 ਦੀ ਵੰਡ ਵੇਲੇ ਅਤੇ 1965 ਤੇ 1971 ਦੀਆਂ ਜੰਗਾਂ ਸਮੇਂ ਹਮੇਸ਼ਾਂ ਪੰਜਾਬ ਦੇ ਲੋਕਾਂ ਦਾ ਨੁਕਸਾਨ ਹੋਇਆ ਹੈ।ਉਨ੍ਹਾਂ ਵਿਸ਼ੇਸ਼ ਤੌਰ `ਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵਾਰ-ਵਾਰ ਭਾਰਤ ਵਿੱਚ ਹੁੰਦੇ ਅੱਤਵਾਦੀ ਹਮਲਿਆਂ ਨੂੰ ਰੋਕਣ ਲਈ ਪਾਕਿਸਤਾਨ ਵਿੱਚ ਸਥਿਤ ਅੱਤਵਾਦੀ ਕੈਂਪਾਂ `ਤੇ ਤੁਰੰਤ ਕਾਰਵਾਈ ਕਰੇ ਤਾਂ ਕਿ ਮਨੁੱਖਤਾ ਦੇ ਘਾਣ ਨੂੰ ਰੋਕਿਆ ਜਾ ਸਕੇ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …

Leave a Reply