ਬਠਿੰਡਾ, 1 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ ਕਰਨ ਵਾਲੀ ਨੀਤੀ ਨੂੰ ਲੈ ਕੇ ਕਰਜਾ ਮੁਆਫੀ ’ਚੋਂ ਰਹਿੰਦੇ ਕਿਸਾਨਾਂ ’ਚ ਰੋਸ ਪਾਇਆ ਜਾ ਰਿਹਾ ਹੈ।ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਵਫਦ ਪ੍ਰਧਾਨ ਕੁਲਵੰਤ ਰਾਏ ਦੀ ਅਗਵਾਈ ’ਚ ਐਸ.ਡੀ.ਐਮ ਬਠਿੰਡਾ ਨੂੰ ਮੰਗ ਪੱਤਰ ਦੇਣ ਲਈ ਪਹੰੁਚਿਆ।ਨਾਇਬ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਨੇ ਮੰਗ ਪੱਤਰ ਲਿਆ। ਕਿਸਾਨਾਂ ਦੇ ਵਫਦ ਦਾ ਕਹਿਣਾ ਹੈ ਕਿ ਸਰਕਾਰ ਨੇ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਦਾ 2 ਲੱਖ ਰੁਪਏ ਦਾ ਕਰਜ਼ਾ ਮਾਫ ਕਰਨ ਦਾ ਵਾਅਦਾ ਕੀਤਾ ਸੀ, ਜਿਸ ’ਚ ਕਿ ਕੁੱਝ ਕੁ ਕਿਸਾਨਾਂ ਦਾ ਕਰਜ਼ਾ ਮੁਆਫ ਹੋਇਆ।ਪਰ ਜੋ ਢਾਈ ਏਕੜ ਤੋਂ ਵੀ ਘੱਟ ਜ਼ਮੀਨ ਵਾਲੇ ਗਰੀਬ ਕਿਸਾਨ ਹਨ, ਉਹ ਇਸ ਸਹੂਲਤ ਤੋਂ ਵਾਂਝੇ ਰਹਿ ਗਏ ਹਨ।ਉਨ੍ਹਾਂ ਕਿਹਾ ਕਿ ਸਰਕਾਰ ਕਰਜ਼ਾ ਮੁਆਫੀ ਦੇ ਨਾਂ ’ਤੇ ਆਪਣੇ ਨੇੜਲਿਆਂ ਸ਼ਰਮਾਏਦਾਰਾਂ ਦਾ ਕਰਜ਼ਾ ਮੁਆਫ ਕਰਕੇ ਪੂਰੇ ਭਾਰਤ ’ਚ ਪੰਜਾਬ ਮਾਡਲ ਪੇਸ਼ ਕਰਨਾ ਚਾਹਿੰਦੀ ਹੈ।ਪਰ ਅੱਜ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਅਜਿਹੀਆਂ ਗਲਤ ਨੀਤੀਆਂ ਕਰਕੇ ਸੜਕਾਂ ’ਤੇ ਆਇਆ ਹੈ ਅਤੇ ਆਪਣਾ ਹੱਕ ਮੰਗ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …