ਬਠਿੰਡਾ, 1 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮਲਜੀਤ ਲਾਂਬਾ ਵੱਲੋਂ ਕੇਂਦਰੀ ਜੇਲ੍ਹ, ਬਠਿੰਡਾ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਜੇਲ੍ਹ ਦੀਆਂ ਸਾਰੀਆਂ ਬੈਰਕਾਂ ਅਤੇ ਬਾਲਕਾਂ ਸਮੇਤ ਔਰਤਾਂ ਦੀ ਬੈਰਿਕ, ਫੈਕਟਰੀ, ਹਸਪਤਾਲ ਅਤੇ ਰਸੋਈ ਦਾ ਨਿਰੀਖਣ ਕੀਤਾ ਗਿਆ।ਉਨ੍ਹਾਂ ਵਲੋਂ ਕੈਦੀਆਂ ਨੂੰ ਸ਼ਾਤਮਈ ਢੰਗ ਨਾਲ ਜੇਲ੍ਹ ਵਿਚ ਜ਼ਿੰਦਗੀ ਜਿਉਣ ਲਈ ਪ੍ਰੇਰਨਾ ਦਿੰਦੇ ਹੋਏ ਉਨ੍ਹਾਂ ਨਾਲ ਵਿਸਥਾਰ ਪੂਰਵਕ ਗੱਲਬਾਤ ਦੋਰਾਨ ਮੁਸ਼ਕਲਾਂ ਸੁਣੀਆਂ ਗਈਆਂ।ਇਸ ਤੋਂ ਇਲਾਵਾ ਉਨ੍ਹਾਂ ਨੂੰ ਹਾਈਕੋਰਟ ਅਤੇ ਸੁਪਰੀਮ ਕੋਰਟ ਵਿਖੇ ਅਪੀਲ ਕਰਨ ਲਈ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ 09.03.2019 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਹਰ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲਉ, ਕਿਉਂਕਿ ਇਸ ਦੇ ਫੈਸਲੇ ਦੀ ਕੋਈ ਵੀ ਅਪੀਲ ਨਹੀਂ ਹੁੰਦੀ।ਇਸ ਤਰ੍ਹਾਂ ਕਰਨ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ ਅਤੇ ਪੈਸੇ ਤੇ ਸਮੇਂ ਦੀ ਵੀ ਬੱਚਤ ਹੁੰਦੀ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media