Tuesday, October 27, 2026

ਸ਼੍ਰੋਮਣੀ ਕਮੇਟੀ ਵੱਲੋਂ ਇੰਸਪੈਕਟਰ ਜੱਸਾ ਸਿੰਘ ਮੰਡ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ

PPN0103201921ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਇੰਸਪੈਕਟਰ ਵਜੋਂ ਡਿਊਟੀ ਨਿਭਾਅ ਰਹੇ ਜੱਸਾ ਸਿੰਘ ਮੰਡ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ।ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਮਾਗਮ ਦੌਰਾਨ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਸਮੇਤ ਹੋਰਨਾਂ ਅਧਿਕਾਰੀਆਂ ਨੇ ਜੱਸਾ ਸਿੰਘ ਮੰਡ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜੱਸਾ ਸਿੰਘ ਮੰਡ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਮਹਿੰਦਰ ਸਿੰਘ ਆਹਲੀ ਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਮੁਖਤਾਰ ਸਿੰਘ ਤੇ ਮਨਜਿੰਦਰ ਸਿੰਘ ਮੰਡ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਗੁਰਚਰਨ ਸਿੰਘ ਕੁਹਾਲਾ, ਐਡੀਸ਼ਨਲ ਚੀਫ ਸਤਨਾਮ ਸਿੰਘ ਰਿਆੜ, ਸਪੁਰਵਾਈਜ਼ਰ ਜੱਸਾ ਸਿੰਘ ਮੁੰਡਾਪਿੰਡ, ਇੰਸਪੈਕਰ ਸੁਖਦੇਵ ਸਿੰਘ ਬੱਬਰ, ਸਰਦੂਲ ਸਿੰਘ, ਮਨਜੀਤ ਸਿੰਘ ਜੌਹਲ ਅਤੇ ਜੱਸਾ ਸਿੰਘ ਮੰਡ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ।
 

Check Also

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …

Leave a Reply