ਭੀਖੀ/ ਮਾਨਸਾ, 1 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਕੁੜੀਆਂ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਤੋਰਦਿਆਂ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੁਆਰਾ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਇਕਲ ਵੰਡੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਕਿਹਾ ਕਿ ਲੜਕੀਆਂ ਲਈ ਸਭ ਤੋਂ ਵੱਡੀ ਚੁਣੌਤੀ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਆਪਣੇ ਘਰਾਂ ਤੋਂ ਸਕੂਲਾਂ ਤੱਕ ਦੀ ਦੂਰੀ ਹੈ।ਉਨ੍ਹਾਂ ਦੱਸਿਆ ਕਿ ਨੌਜਵਾਨ ਲੜਕੀਆਂ ਦੀ ਇਸ ਮੁਸ਼ਕਲ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੁਆਰਾ ਮੁਫ਼ਤ ਸਾਈਕਲਾਂ ਦੀ ਵੰਡ ਕੀਤੀ ਜਾ ਰਹੀ ਹੈ।ਇਸ ਸਕੀਮ ਦਾ ਮੁੱਖ ਉਦੇਸ਼ ਹਾਈ ਸਕੂਲਾਂ `ਚ ਕੁੜੀਆਂ ਦੀ ਗਿਣਤੀ ਵਿਚ ਵਾਧਾ ਕਰਨਾ ਹੈ।
ਮਾਨਸਾ ਵਾਸੀਆਂ ਨੂੰ ਪ੍ਰੇਰਿਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੰਡੇ ਕੁੜੀ ਵਿਚ ਭੇਦਭਾਵ ਮਿਟਾਉਣ ਅਤੇ ਬਰਾਬਰਤਾ ਦਾ ਅਧਿਕਾਰ ਦਿਵਾਉਣ ਲਈ ਨੌਜਵਾਨ ਹੀ ਲੜਾਈ ਲੜ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਬਦਲਾਅ ਦਾ ਉਦੇਸ਼ ਔਰਤ ਅਤੇ ਮਰਦ ਅਨੁਪਾਤ ਵਿਚ ਸੁਧਾਰ ਕਰਨਾ ਹੈ ਅਤੇ ਔਰਤਾਂ ਨੂੰ ਸਮਾਜ ਵਿਚ ਬਣਦਾ ਮਾਣ-ਸਨਮਾਨ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਔਰਤ ਪੜ੍ਹ ਲਿਖ ਜਾਂਦੀ ਹੈ ਤਾਂ ਉਸ ਦਾ ਪੂਰਾ ਪਰਿਵਾਰ ਪੜ੍ਹ ਜਾਂਦਾ ਹੈ।ਇਕ ਪੜ੍ਹੀ ਲਿਖੀ ਔਰਤ ਆਪਣੇ ਪਰਿਵਾਰ ਦਾ ਚੰਗਾ ਭਵਿੱਖ ਯਕੀਨੀ ਬਣਾਉਂਦੀ ਹੈ।
ਉਨ੍ਹਾਂ ਕਿਹਾ ਕਿ ਮਾਈ ਭਾਗੋ ਸਕੀਮ ਤਹਿਤ 67 ਉੱਚ ਸੈਕੰਡਰੀ ਸਕੂਲ ਸ਼ਾਮਲ ਕੀਤੇ ਜਾ ਰਹੇ ਹਨ, ਜਿਸ ਵਿਚ ਗਿਆਰ੍ਹਵੀਂ ਕਲਾਸ ਦੀਆਂ 2815 ਲੜਕੀਆਂ ਅਤੇ ਬਾਰ੍ਹਵੀਂ ਕਲਾਸ ਦੀਆਂ 2180 ਲੜਕੀਆਂ ਹਨ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਵਿਨਾਸ ਕੌਰ ਨੇ ਦੱਸਿਆ ਕਿ 43 ਸਕੂਲਾਂ ਦੀਆਂ 3498 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ ਜਾ ਚੁੱਕੇ ਹਨ, ਇਨ੍ਹਾਂ ਵਿਚ ਗਿਆਰ੍ਹਵੀਂ ਕਲਾਸ ਦੀਆਂ 1925 ਅਤੇ ਬਾਰ੍ਹਵੀਂ ਕਲਾਸ ਦੀਆਂ 1573 ਵਿਦਿਅਰਥਣਾਂ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 24 ਸਕੂਲਾਂ ਦੀਆਂ 1497 ਵਿਦਿਆਰਥਣਾਂ ਨੂੰ ਜਲਦ ਹੀ ਸਾਇਕਲਾਂ ਦੀ ਵੰਡ ਕਰ ਦਿੱਤੀ ਜਾਵੇਗੀ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media