Sunday, July 26, 2026

ਯੂਨੀਵਰਸਿਟੀ ਵਿਚ ਉਤਰੀ ਜ਼ੋਨ ਅੰਤਰ-ਯੂਨੀਵਰਸਿਟੀ ਹੈਂਡਬਾਲ (ਪੁਰਸ਼) ਚੈਂਪੀਅਨਸ਼ਿਪ ਸ਼ੁਰੂ

PPN0103201936ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਤਰੀ ਜ਼ੋਨ ਅੰਤਰ-ਯੂਨੀਵਰਸਿਟੀ ਹੈਂਡਬਾਲ (ਪੁਰਸ਼) ਚੈਂਪੀਅਨਸ਼ਿਪ ਸ਼ੁਰੂ ਹੋ ਗਈ।ਚੈਂਪੀਅਨਸ਼ਿਪ ਵਿੱਚ ਦੇਸ਼ ਭਰ ਵਿੱਚੋਂ ਵੱਖ-ਵੱਖ ਯੂਨੀਵਰਸਿਟੀਆਂ ਦੇ ਲਗਭਗ 600 ਖਿਡਾਰੀ ਅਤੇ 30 ਤੋਂ ਵੱਧ ਟੀਮਾਂ ਹਿੱਸਾ ਲੈਣਗੀਆਂ।ਇਸ ਚੈਂਪੀਅਨਸ਼ਿਪ ਵਿੱਚ ਨਾਰਥ ਜੋਨ ਇੰਟਰ-ਯੂਨੀਵਰਸਿਟੀ ਹਿੱਸਾ ਲੈਣ ਵਾਲੀਆਂ ਚਾਰ ਟੀਮਾਂ ਨੂੰ ਕੁਆਲੀਫਾਈ ਕਰੇਗੀ, ਜੋ 8 ਮਾਰਚ 2019 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਹੋਣ ਵਾਲੀਆਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਹੈਂਡਬਾਲ (ਪੁਰਸ਼) ਚੈਂਪੀਅਨਸ਼ਿਪ ਵਿਚ ਹਿੱਸਾ ਲੈਣਗੀਆਂ।ਉਹਨਾਂ ਨੇ ਕਿਹਾ ਕਿ ਪਹਿਲੇ ਦਿਨ 8 ਟੀਮਾਂ ਦੇ ਵਿਚ ਫਸਵੇ ਮੈਚ ਹੋਏ।ਜਿਨ੍ਹਾਂ ਦੇ ਨਤੀਜੇ ਦੇਰ ਸ਼ਾਮ ਨੂੰ ਐਲਾਨੇ ਜਾਣਗੇ।
ਮੈਚ ਦੀ ਸ਼ੁਰੂਆਤ ਤੋਂ ਪਹਿਲਾਂ, ਖੇਡਾਂ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਟੀਮਾਂ ਨੂੰ ਕੈਂਪਸ ਵਿਚ ਵਧੀਆ ਰਿਹਾਇਸ਼ ਅਤੇ ਖਾਣਾ ਦਿੱਤਾ ਜਾਵੇਗਾ ।ਉਹਨਾਂ ਵਿਦਿਆਰਥੀਆਂ  ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਇਕ ਖਿਡਾਰੀ ਨੂੰ  ਪੂਰੀ ਤਨ-ਦੇਹੀ ਅਤੇ ਲਗਨ ਨਾਲ ਮਿਹਨਤ ਕਰਨੀ ਚਾਹੀਦੀ ਹੈ ਅਤੇ ਇਸ ਚੈਪੀਅਨਸ਼ਿਪ ਵਿਚ ਜਿੱਤ ਪ੍ਰਾਪਤ ਕਰਕੇ ਆਪਣਾ ਤੇ ਆਪਣੀ ਯੂਨੀਵਰਸਿਟੀ ਦਾ ਨਾਂ ਰੋਸਨ ਕਰਨਾ ਚਾਹੀਦਾ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply