Friday, September 25, 2026

ਡਾ. ਕੰਵਲਜੀਤ ਕੌਰ ਨੇ ਖ਼ਾਲਸਾ ਕਾਲਜ ਨਰਸਿੰਗ ਦੇ ਨਵੇਂ ਪ੍ਰਿੰਸੀਪਲ ਵਜੋਂ ਅਹੁੱਦਾ ਸੰਭਾਲਿਆ

PPN0103201938 ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਡਾ. ਕੰਵਲਜੀਤ ਕੌਰ ਨੇ ਪ੍ਰਿੰਸੀਪਲ ਵਜੋਂ ਆਪਣਾ ਅਹੁੱਦਾ ਸੰਭਾਲਿਆ।ਡਾ. ਕੰਵਲਜੀਤ ਕੌਰ ਪ੍ਰਿੰਸੀਪਲ, ਗੌਰਮਿੰਟ ਕਾਲਜ ਆਫ਼ ਨਰਸਿੰਗ ਤੋਂ ਸੇਵਾਮੁਕਤ ਹੋਏ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸ਼ਨ ਅਤੇ ਅਧਿਆਪਨ ਦਾ ਲੰਮਾ ਤਜਰਬਾ ਹਾਸਲ ਹੈ।ਛੀਨਾ ਨੇ ਕਿਹਾ ਕਿ ਡਾ. ਕੰਵਲਜੀਤ ਕੌਰ ਨੇ ਆਰ..ਆਰ.ਐਮ, ਬੀ.ਐਸ.ਸੀ (ਐਨ), ਐਮ.ਸੀ (ਐਨ) ਅਤੇ ਪੀ.ਐਚ.ਡੀ ਤੱਕ ਵਿੱਦਿਆ ਹਾਸਲ ਕੀਤੀ ਹੈ ਅਤੇ ਮੈਨੇਜ਼ਮੈਂਟ ਨੂੰ ਆਸ ਹੈ ਕਿ ਉਹ ਮਿਹਨਤ ਨਾਲ ਸਾਰੇ ਪ੍ਰੋਫ਼ੈਸਰ ਸਾਹਿਬਾਨ ਦੀ ਟੀਮ ਨਾਲ ਕਾਲਜ ਨੂੰ ਵਿੱਦਿਅਕ ਪੱਖੋਂ ਹੋਰ ਮਜ਼ਬੂਤ ਕਰਨਗੇ।PPN0103201939
     ਸਿ ਮੌਕੇੲਪ੍ਰਿੰ: ਡਾ. ਕੰਵਲਜੀਤ ਕੌਰ ਨੇ ਮੈਨੇਜ਼ਮੈਂਟ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਦੀ ਇਹ ਪਹਿਲਕਦਮੀ ਹੋਵੇਗੀ ਕਿ ਉਹ ਕਾਲਜ ਦੀ ਉੱਨਤੀ ਤੇ ਤਰੱਕੀ ਅਤੇ ਮੈਨੇਜ਼ਮੈਂਟ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਦਿਨ-ਰਾਤ ਇਕ ਕਰ ਦੇਣਗੇ।ਛੀਨਾ ਨੇ ਕਿਹਾ ਕਿ ਪ੍ਰਿੰ: ਡਾ. ਨੀਲਮ ਹੰਸ ਜੋ ਕਿ ਪਹਿਲਾਂ ਕਾਰਜਕਾਰੀ ਪ੍ਰਿੰਸੀਪਲ ਵਜੋਂ ਸੇਵਾ ਨਿਭਾਅ ਰਹੇ ਸਨ, ਨੂੰ ਕਾਲਜ ਦੇ ਵਾਈਸ ਪ੍ਰਿੰਸੀਪਲ ਵਜੋਂ ਨਿਯੁਕਤ ਕੀਤਾ ਗਿਆ ਹੈ।ਛੀਨਾ ਨੇ ਡਾ. ਹੰਸ ਦੁਆਰਾ ਕਾਲਜ ਨੂੰ ਸਿਖ਼ਰਾਂ ’ਤੇ ਲਿਜਾਉਣ ਲਈ ਕੀਤੇ ਗਏ ਯਤਨਾਂ ਅਤੇ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਇਕ ਸੁਲਝੇ, ਤਜ਼ਰਬੇਕਾਰ ਅਤੇ ਮਿਹਨਤੀ ਪ੍ਰਿੰਸੀਪਲ ਦੱਸਿਆ। ਉਨ੍ਹਾਂ ਕਿਹਾ ਕਿ ਕਾਲਜ ਦੇ ਸਮੂਹ ਅਮਲੇ ਨੂੰ ਡਾ. ਕੰਵਲਜੀਤ ਕੌਰ ਦੇ ਨਾਲ ਸਹਿਯੋਗ ਕਰਦਿਆਂ ਇਸ ਵਿੱਦਿਅਕ ਸੰਸਥਾ ਨੂੰ ਹੋਰ ਵੀ ਬੁਲੰਦੀਆਂ ’ਤੇ ਪਹੁੰਚਾਉਣ ਦਾ ਅਹਿਦ ਕਰਨਾ ਚਾਹੀਦਾ ਹੈ।
    ਇਸ ਮੌਕੇ ਕੌਂਸਲ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ, ਅਜ਼ਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ, ਪ੍ਰਿੰਸੀਪਲ ਜਗਦੀਸ਼ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਕੌਰ ਗੋਗੋਆਣੀ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply