Monday, November 23, 2026

ਲੋਕ ਇਨਸਾਫ ਪਾਰਟੀ ਵਲੋਂ ਕੁਲਜਿੰਦਰ ਧੀਮਾਨ ਮੀਤ ਪ੍ਰਧਾਨ ਨਿਯੁੱਕਤ

ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਦਿਲ ਤੇ ਜਾਨ ਨਾਲ ਨਿਭਾਵਾਂਗਾ – ਧੀਮਾਨ

PPN0103201949ਸਮਰਾਲਾ, 1 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਇਨਸਾਫ ਪਾਰਟੀ ਅੱਜ ਪੂਰੇ ਪੰਜਾਬ `ਚ ਆਪਣੀਆਂ ਜੜ੍ਹਾਂ ਮਜ਼ਬੂਤ ਕਰ ਰਹੀ ਹੈ ਅਤੇ ਆ ਰਹੀਆਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀਆਂ ਭਾਈਵਾਲ ਪਾਰਟੀਆਂ ਨਾਲ ਰਲ ਕੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ।ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਸਮਰਾਲਾ ਹਲਕੇ ਦੇ ਯੂਥ ਆਗੂ ਕੁਲਜਿੰਦਰ ਸਿੰਘ ਧੀਮਾਨ ਬਿਜਲੀਪੁਰ ਦੀਆਂ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਫਤਹਿਗੜ੍ਹ ਜ਼ਿਲ੍ਹੇ ਦਾ ਮੀਤ ਪ੍ਰਧਾਨ ਨਿਯੁੱਕਤ ਕੀਤਾ ਹੈ।ਇਹ ਨਿਯੁੱਕਤੀ ਪੱਤਰ ਲੋਕ ਇਨਸਾਫ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਨੇ ਕੁਲਜਿੰਦਰ ਸਿੰਘ ਧੀਮਾਨ ਨੂੰ ਸੌਂਪਦੇ ਹੋਏ ਕਿਹਾ ਕਿ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
 ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕੁਲਜੀਤ ਸਿੰਘ ਧੀਮਾਨ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਲਗਨ, ਮਿਹਨਤ ਅਤੇ ਜਿੰਮੇਵਾਰੀ ਨਾਲ ਨਿਭਾਵਾਂਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਵਾਂਗਾ। ਉਨ੍ਹਾਂ ਹਾਈ ਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਜੋ ਡਿਊਟੀ ਲਾਵੇਗੀ, ਉਸ ਨੂੰ ਪੂਰੀ ਵਫਾਦਾਰੀ ਨਾਲ ਨਿਭਾਵਾਂਗਾ।
ਕੁਲਜਿੰਦਰ ਸਿੰਘ ਧੀਮਾਨ ਨੂੰ ਵਧਾਈ ਦੇਣ ਵਾਲਿਆਂ ਵਿੱਚ ਪ੍ਰਮੁੱਖ ਤੌਰ ਤੇ ਜਸਵਿੰਦਰ ਸਿੰਘ ਮਾਂਗਟ, ਜਗਜੀਤ ਸਿੰਘ ਟੋਡਰਪੁਰ ਪ੍ਰਧਾਨ ਐਸ.ਸੀ ਵਿੰਗ ਸਮਰਾਲਾ, ਸੰਤੋਖ ਸਿੰਘ ਨਾਗਰਾ, ਕਾਲਾ ਮਾਛੀਵਾੜਾ, ਨੀਰਜ ਸਮਰਾਲਾ, ਬੰਟੀ ਬਿਜਲੀਪੁਰ ਸਰਪੰਚ, ਮਨਿੰਦਰ ਸਿੰਘ ਬੈਨੀਪਾਲ, ਹਰਜੀਤ  ਸਿੰਘ ਚਹਿਲਾਂ, ਅਜਵੰਤ ਸਿੰਘ ਰੋਹਲੇ, ਜੀਤੀ ਰੋਹਲੇ, ਰਿੰਪਾ ਮਾਦਪੁਰ, ਗੱਗੀ ਗਿੱਲ ਆਦਿ ਸ਼ਾਮਲ ਸਨ।

 

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply