Thursday, August 6, 2026

ਦਿਲਜੀਤ ਬੇਦੀ ਸ਼੍ਰੋਮਣੀ ਕਮੇਟੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਬਣੇ

ਸਾਬਕਾ ਸਕੱਤਰ ਰਘਬੀਰ ਸਿੰਘ ਨੂੰ ਅਕਾਲੀ ਦਲ ਵੱਲੋਂ ਪੀ.ਏ.ਸੀ ਦਾ ਮੈਂਬਰ ਲੈਣ ਦਾ ਸਵਾਗਤ

PPN0103201952ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਸੇਵਾ ਮੁਕਤ ਕਰਮਚਾਰੀ ਐਸੋਸ਼ੀਏਸ਼ਨ ਦੀ ਕਾਰਜਕਾਰਨੀ ਦੀ ਵਿਸ਼ੇਸ ਇਕੱਤਰਤਾ ਐਸੋਸ਼ੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਦੀ ਪ੍ਰਧਾਨਗੀ ਹੇਠ ਹੋਈ।ਇਕੱਤਰਤਾ ਸਮੇਂ ਮੂਲਮੰਤਰ ਦੇ ਪਾਠ ਕਰਕੇ ਪੁਲਵਾਮਾ ਵਿਚ ਸ਼ਹੀਦ ਹੋਏ ਫੌਜੀ ਜਵਾਨਾ ਨੂੰ ਸ਼ਰਧਾਂਜਲੀ ਅਰਪਨ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨਾਲ ਪੂਰਨ ਹਮਦਰਦੀ ਪ੍ਰਗਟਾਈ ਗਈ।ਜੋਗਿੰਦਰ ਸਿੰਘ ਨੇ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਰਘਬੀਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੀ.ਏ.ਸੀ ਦਾ ਮੈਂਬਰ ਲੈਣ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੂੰ ਸਰਬਸੰਮਤੀ ਨਾਲ ਐਸੋਸ਼ੀਏਸ਼ਨ ਦਾ ਪ੍ਰੈਸ ਸਕੱਤਰ ਚੁਣਿਆ ਗਿਆ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਜੋਗਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਮੰਗ `ਤੇ  ਸ਼ਤਾਬਦੀ ਸਮਾਗਮਾਂ ਸਮੇਂ ਐਸੋਸ਼ੀਏਸ਼ਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ।
ਉਨ੍ਹਾਂ ਦਸਿਆ ਕਿ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਸਾਬਕਾ ਮੁਲਾਜਮਾਂ ਅਤੇ ਸਿੱਖ ਮਸਲਿਆਂ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਅਧਿਕਾਰੀਆਂ ਨਾਲ ਗਲਬਾਤ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿਚ ਰਘਬੀਰ ਸਿੰਘ ਰਾਜਾਸਾਸੀ ਜੋਗਿੰਦਰ ਸਿੰਘ ਅਦਲੀਵਾਲ, ਦਿਲਜੀਤ ਸਿੰਘ ਬੇਦੀ, ਸਤਬੀਰ ਸਿੰਘ ਧਾਮੀ, ਜਗਜੀਤ ਸਿੰਘ ਜੱਗੀ, ਬਲਬੀਰ ਸਿੰਘ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਨਾਮ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਇਹ ਕਮੇਟੀ ਜਲਦ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਿਲ ਕੇ ਬੇਨਤੀ ਕਰੇਗੀ ਕਿ ਸ਼੍ਰੋਮਣੀ ਕਮੇਟੀ ਮੁਲਾਜਮਾਂ ਅਤੇ ਸਾਬਕਾ ਮੁਲਾਜਮਾਂ ਦਾ ਮੈਡੀਕਲ ਬੀਮਾ ਕਿਸੇ ਸਰਕਾਰੀ ਕੰਪਨੀ ਤੋਂ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇ।ਨਵ-ਨਿਯੁਕਤ ਪ੍ਰੈਸ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸੇਵਾ ਮੁਕਤ ਕਰਮਚਾਰੀ ਐਸੋਸ਼ੀਏਸ਼ਨ ਵੱਲੋਂ ਸੇਵਾਮੁਕਤ ਕਰਮਚਾਰੀਆਂ ਦੀ ਇਕ ਡਾਇਰੈਕਟਰੀ ਤਿਆਰ ਕੀਤੀ ਜਾਵੇਗੀ, ਜਿਸ ਵਿਚ ਕਰਮਚਾਰੀ ਦੀ ਫੋਟੋ ਪੱਕਾ ਪਤਾ ਟੈਲੀਫੋਨ ਨੰਬਰ ਤੇ ਉਸ ਬਾਰੇ ਹੋਰ ਜਾਣਕਾਰੀ ਪ੍ਰਕਾਸ਼ਿਤ ਕੀਤੀ ਜਾਵੇਗੀ।
ਅੱਜ ਦੀ ਕਾਰਜਕਾਰਨੀ ਦੀ ਇਕੱਤਰਤਾ ਨੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆੳਂੁਦੇ ਰਸਤੇ ਨੂੰ ਸਾਫ ਸੁਥਰਾ ਬਣਾਉਦਿਆਂ ਚਹੁੰ ਦਰਵਾਜਿਆਂ ਦੀ ਦਿੱਖ ਵੀ ਸੁਧਾਰੀ ਜਾਵੇ।ਇਸ ਵੇਲੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਕੇਵਲ ਸੁਲਤਾਨਵਿੰਡ ਗੇਟ ਵਾਲੇ ਪਾਸੇ ਤੋਂ ਹੀ ਵਹੀਕਲ ਅੰਦਰ ਜਾ ਰਹੇ ਹਨ ਜੋ ਰਸਤਾ ਤੰਗ ਹੋਣ ਕਾਰਨ ਅਕਸਰ ਜਾਮ ਲਗਾ ਰਹਿੰਦਾ ਹੈ।ਉਨ੍ਹਾਂ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਚਾਟੀਵਿੰਡ ਗੇਟ ਸਮੇਤ ਬਾਕੀ ਪ੍ਰਵਾਨਿਤ ਰਸਤਿਆਂ ਤੋਂ ਨਜਾਇਜ ਕਬਜੇ ਹਟਾ ਕੇ ਰਸਤੇ ਖਾਲੀ ਕਰਵਾਏ ਜਾਣ।
ਅੱਜ ਦੀ ਇਸ ਇਕੱਤਰਤਾ ਵਿਚ ਚਰਨਜੀਤ ਸਿੰਘ, ਹਰਭਜਨ ਸਿੰਘ, ਪਰਮਿੰਦਰ ਸਿੰਘ ਡੰਡੀ, ਰਾਜ ਸਿੰਘ, ਹਰਿੰਦਰਪਾਲ ਸਿੰਘ, ਜਤਿੰਦਰ ਸਿੰਘ, ਸਵਿੰਦਰ ਸਿੰਘ ਆਈ.ਏ, ਗੁਰਬਚਨ ਸਿੰਘ, ਕੁਲਵੰਤ ਸਿੰਘ, ਸ਼ੇਰ ਸਿੰਘ, ਜੇਠਾ ਸਿੰਘ, ਮਹਿਤਾਬ ਸਿੰਘ ਆਦਿ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply