ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿਘ) – ਬਾਬਾ ਦਰਸ਼ਨ ਸਿੰਘ ਬੀੜ ਸਾਹਿਬ ਅਤੇ ਪ੍ਰਸਿੱਧ ਸਿੱਖ ਵਿਦਵਾਨ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦੇ
ਅਕਾਲ ਚਲਾਣੇ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸ਼੍ਰੋਮਣੀ ਸੇਵਾ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਬਾਬਾ ਦਰਸ਼ਨ ਸਿੰਘ ਨੇ ਬਾਬਾ ਖੜਕ ਸਿੰਘ ਦੀ ਅਗਵਾਈ ਹੇਠ ਗੁਰਧਾਮਾਂ ਦੀ ਸੇਵਾ ਵਿਚ ਅਹਿਮ ਯੋਗਦਾਨ ਪਾਇਆ ਹੈ।ਗਿਆਨੀ ਬਲਵੰਤ ਸਿੰਘ ਕੋਠਾਗੁਰੂ ਸਿੱਖ ਪੰਥ ਦੇ ਵਿਦਵਾਨ ਪੁਰਸ਼ ਸਨ, ਜਿਨ੍ਹਾਂ ਨੂੰ ਵੱਖ-ਵੱਖ ਭਸ਼ਾਵਾਂ ਦੇ ਗਿਆਨ ਸੀ।ਕੋਠਾਗੁਰੂ ਨੇ ਆਪਣੇ ਜੀਵਨਕਾਲ ਵਿਚ ਅਨੇਕਾਂ ਖੋਜ ਭਰਪੂਰ ਕਾਰਜ ਕੀਤੇ।ਉਨ੍ਹਾਂ ਕਿਹਾ ਕਿ ਦੋਵਾਂ ਸਖ਼ਸ਼ੀਅਤਾਂ ਦੇ ਚਲਾਣੇ ਨਾਲ ਸਿੱਖ ਕੌਮ ਨੂੰ ਇਕ ਵੱਡਾ ਘਾਟਾ ਪਿਆ ਹੈ।ਬੇਦੀ ਨੇ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਇਸ ਦੁੱਖ ਦੇ ਸਮੇਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹੋਇਆ ਪਰਮਾਤਮਾ ਅਗੇ ਅਰਦਾਸ ਕਰਦਾ ਹੈ ਕਿ ਵਾਹਿਗੁਰੂ ਵਿੱਛੜੀਆਂ ਆਤਮਾਵਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media