ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਰਿਸ਼ੀ ਬੋਧ ਉਤਸਵ
ਮਨਾਇਆ ਗਿਆ।ਇਸ ਦਿਨ ਜਿਥੇ ਸਵਾਮੀ ਦਇਆਨੰਦ ਸਰਸਵਤੀ ਜੀ ਨੂੰ ਗਿਆਨ ਦੀ ਪ੍ਰਾਪਤੀ ਹੋਈ ਸੀ, ਉਥੇ ਸਮੁੱਚੇ ਆਰੀਆ ਸਮਾਜ ਲਈ ਵੀ ਇਹ ਦਿਨ ਵਿਸ਼ੇਸ਼ ਮਹੱਤਤਾ ਰੱਖਦਾ ਹੈ ।
ਇਹ ਵਿਸ਼ੇਸ਼ ਦਿਨ ਸਕੂਲ ਦੇ ਵਿਹੜੇ ਵਿੱਚ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਵਿੱਚ ਸਮੂਹ ਅਧਿਆਪਕਾਂ ਨੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।ਇਸ ਸਮੇਂ ਸਵਾਮੀ ਜੀ ਦੇ ਜੀਵਨ ਪੱਖਾਂ ਨੂੰ ਦਰਸਾਉਂਦੀਆਂ ਕਵਿਤਾਵਾਂ ਪੜ੍ਹੀਆਂ ਗਈਆਂ ਅਤੇ ਅਣਛੋਹੇ ਪੱਖਾਂ ਨੂੰ ਵਿਚਾਰਿਆ ਗਿਆ।ਜੋ ਆਮ ਜਨਤਾ ਲਈ ਪ੍ਰੇਰਨਾ ਸ੍ਰੋਤ ਬਣਦੇ ਹਨ।ਇਸ ਮੌਕੇ ਸਵਾਮੀ ਜੀ ਵੱਲੋਂ ਦਰਸਾਏ ਮਾਰਗ `ਤੇ ਚੱਲਣ ਦਾ ਅਹਿਦ ਲਿਆ ਗਿਆ ।
ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਆਪੋ-ਆਪਣੇ ਸੁਨੇਹਿਆਂ ਵਿੱਚ ਸਵਾਮੀ ਜੀ ਵੱਲੋਂ ਦੱਸੇ ਰਸਤੇ `ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਸਵਾਮੀ ਦਇਆਨੰਦ ਸਰਸਵਤੀ ਜੀ ਇੱਕ ਮਹਾਨ ਆਤਮਾ ਸਨ ਜਿੰਨ੍ਹਾਂ ਨੇ ਆਪਣੀ ਦਾਰਸ਼ਨਿਕਤਾ ਨਾਲ ਸਾਡਾ ਮਾਰਗ ਦਰਸ਼ਨ ਕੀਤਾ ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media