ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਪਰਵਾਸੀ ਸ਼ਾਇਰਾ ਪਰਮਜੀਤ ਦਿਉਲ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਵਾਇਆ ਗਿਆ।ਉਹਨਾਂ ਨਾਲ ਇਸ ਪ੍ਰੋਗਰਾਮ ’ਚ ਸਰਬਜੀਤ ਸੰਧੂ ਤੇ ਮਲਵਿੰਦਰ ਸਿੰਘ ਹੋਰਾਂ ਨੇ ਵੀ ਸ਼ਿਰਕਤ ਕੀਤੀ।ਵਿਭਾਗ ਮੁਖੀ ਡਾ. ਰਮਿੰਦਰ ਕੌਰ ਨੇ ਫੁੱਲਾਂ ਨਾਲ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਇਸ ਉਪਰੰਤ ਡਾ. ਦਰਿਆ ਨੇ ਦੱਸਿਆ ਕਿ ਪਰਮਜੀਤ ਦਿਉਲ ਕੈਨੇਡਾ ਦੇ ਪੱਕੇ ਵਸਨੀਕ ਹਨ ਜੋ ਆਪਣੀਆਂ ਸਾਹਿਤਕ ਸਰਗਰਮੀਆਂ ਰਾਹੀਂ ਉਥੋਂ ਦੀਆਂ ਸਮਾਜਿਕ ਸਮੱਸਿਆਵਾਂ ਨੂੰ ਆਪਣੇ ਨਾਟਕਾਂ ਤੇ ਸ਼ਾਇਰੀ ਰਾਹੀਂ ਪੇਸ਼ ਕਰਦੇ ਰਹੇ ਹਨ।ਇਸ ਦੇ ਨਾਲ ਉਹ ਇਕ ਸਮਾਜ-ਸੇਵੀ ਵੀ ਹਨ।ਸਮਾਜ-ਸੇਵੀ ਦੇ ਤੌਰ ’ਤੇ ਉਹ ਉਥੇ ‘ਅਸੀਸ’ ਨਾਂ ਦੀ ਇਕ ਸੰਸਥਾ ਵੀ ਚਲਾ ਰਹੇ ਹਨ।
ਪਰਮਜੀਤ ਦਿਉਲ ਨੇ ਵਿਭਾਗ ਦੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਸਾਂਝੇ ਕੀਤੇ।ਉਹਨਾਂ ਕਿਹਾ ਕਿ ਜ਼ਿੰਦਗੀ ਸੰਘਰਸ਼ ਦਾ ਨਾਮ ਹੈ, ਸਾਨੂੰ ਆਪਣੀ ਕਿਸਮਤ ਆਪ ਬਨਾਉਣੀ ਚਾਹੀਦੀ ਹੈ।ਉਹਨਾਂ ਨੇ ਵਿਦਿਆਰਥੀਆਂ ਨੂੰ ਸਭਿਆਚਾਰ ਅਤੇ ਵਿਰਸੇ ਨੂੰ ਨਾਲ ਲੈ ਕੇ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।ਡਾ. ਮੇਘਾ ਸਲਵਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸੀਨੀਅਰ ਅਧਿਆਪਕ ਡਾ. ਹਰਿਭਜਨ ਸਿੰਘ ਭਾਟੀਆ, ਡਾ. ਬਲਜੀਤ ਰਿਆੜ, ਡਾ. ਸੁਖਪ੍ਰੀਤ ਕੌਰ, ਡਾ. ਕੰਵਲਜੀਤ ਕੌਰ, ਡਾ. ਇੰਦਰਪ੍ਰੀਤ ਕੌਰ, ਡਾ. ਹਰਿੰਦਰ ਸਿੰਘ ਤੁੜ, ਅੰਜੂ ਬਾਲਾ, ਅਸ਼ੋਕ ਭਗਤ ਆਦਿ ਮੌਜੂਦ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …