ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਉਂਟਾ ਸਾਹਿਬ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀ ਇਕੱਤਰਤਾ ਗੋਬਿੰਦ ਸਿੰਘ ਲੌਂਗਵਾਲ ਦੀ ਪ੍ਰਧਾਨਗੀ `ਚ ਗੁਰਦੁਆਰਾ ਕਲਗੀਧਰ ਸਾਹਿਬ ਸੈਕਟਰ 27-ਬੀ, ਚੰਡੀਗੜ੍ਹ ਦੇ ਇਕੱਤਰਤਾ ਘਰ ਵਿਖੇ ਹੋਈ।ਇਕੱਤਰਤਾ ਵਿਚ ਕੁਲਵੰਤ ਸਿੰਘ ਚੌਧਰੀ ਮੈਨੇਜਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੇ ਘਰੇਲੂ ਮਜ਼ਬੂਰੀਆਂ ਅਤੇ ਵਡੇਰੀ ਉਮਰ ਦਾ ਹਵਾਲਾ ਦਿੰਦਿਆਂ ਆਪਣਾ ਅਸਤੀਫ਼ਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ ਸੀ, ਜਿਸ ਨੂੰ ਸਬਰਸੰਮਤੀ ਨਾਲ ਪ੍ਰਵਾਨ ਕਰ ਲਿਆ।ਪ੍ਰਬੰਧਕ ਕਮੇਟੀ ਨੇ ਇਕ ਮਤਾ ਪਾਸ ਕਰਕੇ ਉਨ੍ਹਾਂ ਦੀਆਂ ਲੰੰਮੇ ਸਮੇਂ ਤੀਕ ਨਿਭਾਈਆਂ ਵਧੀਆ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਗੋਬਿੰਦ ਸਿੰਘ ਲੌਂਗੋਵਾਲ ਅਤੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਸਿਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ।
ਇਕੱਤਰਤਾ ਦੌਰਾਨ ਜਗੀਰ ਸਿੰਘ ਨੂੰ ਮੈਨੇਜਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨਿਯੁੱਕਤ ਕੀਤਾ ਗਿਆ। ਇਸ ਮੌਕੇ ਹਰਭਜਨ ਸਿੰਘ ਮੀਤ ਪ੍ਰਧਾਨ, ਰਜਿੰਦਰ ਸਿੰਘ ਜਨਰਲ ਸਕੱਤਰ, ਹਰਜਿੰਦਰ ਸਿੰਘ ਧਾਮੀ ਐਡਵੋਕੇਟ, ਬਾਬਾ ਨਾਗਰ ਸਿੰਘ, ਹਰਭਜਨ ਸਿੰਘ ਮੈਂਬਰ, ਜੋਰਾ ਸਿੰਘ ਮੈਂਬਰ, ਹਰਪ੍ਰੀਤ ਸਿੰਘ ਮੈਂਬਰ ਆਦਿ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …