ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਚਿਲਡਰਨ ਪਾਰਕ ਬਠਿੰਡਾ
ਵਿਖੇ ਬਲਦੇਵ ਸਿੰਘ ਸੰਦੋਹਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਕਿਸਾਨੀ ਮੰਗਾਂ ਤੇ ਮੁਸ਼ਕਿਲਾਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ।ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਸਮੇਂ ਦੀ ਲੋੜ ਹੈ ਕਿ ਕਿਸਾਨ ਇਕੱਠੇ ਹੋ ਕੇ ਕਿਸਾਨੀ ਨੂੰ ਬਚਾਉਣ ਭਾਵੇਂ ਕਿ ਸਮੁੱਚੇ ਭਾਰਤ ਦੀਆਂ ਇੱਕ ਸੌ ਬਿਆਸੀ ਕਿਸਾਨ ਜਥੇਬੰਦੀਆਂ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਝੰਡੇ ਥੱਲੇ ਡਾਕਟਰ ਸਵਾਮੀਨਾਥਨ ਦੀ ਰਿਪੋਰਟ ਅਤੇ ਸਮੁੱਚੀ ਕਰਜ਼ਾ ਮਾਫ਼ੀ ਆਦਿ ਨੂੰ ਲੈ ਕੇ ਸੰਘਰਸ਼ ਕਰਦੀਆਂ ਆ ਰਹੀਆਂ ਹਨ।ਇਸੇ ਕੜੀ ਤਹਿਤ 30 ਜਨਵਰੀ ਨੂੰ ਸਮੁੱਚੇ ਭਾਰਤ ਵਿੱਚ ਕਿਸਾਨ ਆਗੂਆਂ ਨੇ ਮਰਨ ਵਰਤ ਤੇ ਬੈਠ ਕੇ ਇਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੋਰਚਾ ਲਾਇਆ ਸੀ, ਪਰ ਸਰਕਾਰ ਵੱਲੋਂ ਜਥੇਬੰਦੀਆਂ ਨੂੰ ਵਿਸ਼ਵਾਸ ਦੁਆਇਆ ਗਿਆ ਕਿ ਵੀਹ ਦਿਨਾਂ ਦੇ ਅੰਦਰ ਅੰਦਰ ਮੰਗਾਂ ਦਾ ਨੋਟੀਫ਼ੀਕੇਸ਼ਨ ਜਾਰੀ ਕੀਤਾ ਜਾਵੇਗਾ।ਪਰ ਇਨ੍ਹਾਂ ਜਥੇਬੰਦੀਆਂ ਤੋਂ ਬੁਖਲਾਹਟ ਵਿੱਚ ਆ ਕੇ ਸਰਕਾਰ ਨੇ ਪੁਲਵਾਮਾ ਕਾਂਡ ਕਰਵਾ ਕੇ ਲੋਕਾਂ ਦਾ ਧਿਆਨ ਕਿਸਾਨੀ ਮੰਗਾਂ ਅਤੇ ਮੁੱਦਿਆਂ ਤੋਂ ਹਟਾ ਕੇ ਭਾਜਪਾ ਸਰਕਾਰ ਕਾਬਜ਼ ਹੋਣਾ ਚਾਹੁੰਦੀ ਹੈ ਅਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਭੱਜ ਰਹੀ ਹੈ।ਜੋ ਕਿਸਾਨ ਕਿਸੇ ਵੀ ਕੀਮਤ `ਤੇ ਨਹੀਂ ਭੱਜਣ ਦੇਣਗੇ।ਇਨ੍ਹਾਂ ਮੰਗਾਂ ਨੂੰ ਮਨਵਾਉਣ ਲਈ ਜਥੇਬੰਦੀ ਵਲੋਂ 6 ਮਾਰਚ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ `ਤੇ ਮੰਗ ਪੱਤਰ ਦਿੱਲੀ ਸਰਕਾਰ ਦੇ ਨਾਂ ਦਿੱਤੇ ਜਾਣਗੇ।ਜਿਸ ਤਰ੍ਹਾਂ ਦਿੱਲੀ ਸਰਕਾਰ ਨੇ ਆਪਣੇ ਦਮ `ਤੇ ਕਿਸਾਨਾਂ ਨੂੰ ਫ਼ਸਲਾਂ ਦੇ ਭਾਅ ਵਧਾ ਕੇ ਕੁੱਝ ਰਾਹਤ ਦਿੱਤੀ ਹੈ।ਪੰਜਾਬ ਸਰਕਾਰ ਵੀ ਸੂਬੇ ਵਿੱਚ ਕਣਕ ਝੋਨੇ ਦੀ ਫਸਲ ਦੇ ਭਾਅ ਵਿੱਚ ਵਾਧਾ ਕਰੇ ਨਾ ਕਿ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਜਾਵੇ।
ਇਸ ਮੌਕੇ ਕਾਕਾ ਸਿੰਘ ਕੋਟੜਾ, ਰੇਸ਼ਮ ਸਿੰਘ ਯਾਤਰੀ, ਮੁਖਤਿਆਰ ਸਿੰਘ ਕੁੱਬੇ, ਜੋਧਾ ਸਿੰਘ ਨੰਗਲਾ, ਗੁਰਮੇਲ ਸਿੰਘ ਲਹਿਰਾ, ਗੰਗਾ ਸਿੰਘ ਚੱਠੇਵਾਲਾ, ਭੋਲਾ ਸਿੰਘ ਕੋਟੜਾ, ਰਣਜੀਤ ਸਿੰਘ ਜੀਦਾ, ਜਸਵੀਰ ਸਿੰਘ ਨੰਦਗੜ੍ਹ, ਸੁਰਜੀਤ ਸਿੰਘ ਸੰਦੋਹਾ ਆਦਿ ਹਾਜ਼ਰ ਸਨ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media