ਤਰਨ ਤਾਰਨ 3 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਆਪਣੇ
ਐਮ.ਪੀ ਲੈਂਡ ਫੰਡ ਵਿਚੋਂ 1 ਕਰੋੜ 40 ਲੱਖ ਦੀ ਲਾਗਤ ਵਾਲੀਆਂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਣਗੇ।ਟਕਸਾਲੀ ਦਲ ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਤਕਰੀਬਨ 3 ਕਿਲੋਮੀਟਰ ਦੇ ਕਰੀਬ 4 ਨਵੀਆਂ ਲਿੰਕ ਸੜਕਾਂ ਦਾ ਉਦਘਾਟਨ 4 ਮਾਰਚ ਸਵੇਰੇ 11.00 ਵਜੇ ਪਿੰਡ ਮੰਡਾਲਾ, ਦਿਉ ਅਤੇ ਨੌਰੰਗਾਬਾਦ ਵਿਖੇ 1.00 ਵਜੇ ਕੀਤਾ ਜਾਵੇਗਾ।ਉਨਾਂ ਕਿਹਾ ਕਿ ਪ੍ਰਧਾਨ ਬ੍ਰਹਮਪੁਰਾ ਪਾਰਟੀ ਵਰਕਰਾਂ ਨੂੰ ਵੀ ਸੰਬੋਧਨ ਕਰਨਗੇ।ਇਸ ਸਮਾਰੋਹ `ਚ ਸਾਬਕਾ ਫੌਜ ਮੁੱਖੀ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ ਵੀ ਵਿਸ਼ੇਸ਼ ਤੌਰ `ਤੇ ਸ਼ਿਰਕਤ ਕਰਨਗੇ ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media