Monday, December 23, 2024

ਨੋਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਦਸਾਂ ਨਹੁੰਆ ਦੀ ਕਿਰਤ ਕਰਨ ਸੰਤ ਜੱਸੋਵਾਲ

PPN07091424ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ) – ਭਾਈ ਲਾਲੋ ਜੀ ਇੰਟਰਨੈਸ਼ਨਲ ਸੰਤ ਸਮਾਜ ਦੇ ਮੁੱਖੀ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਸੰਤ ਚਰਨਜੀਤ ਸਿੰਘ ਜੱਸੋਵਾਲ ਸ਼ੀ੍ਰ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅਤੇ ਸਰਵਉੱਚ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ, ਜਿੱਥੇ ਦੀ ਕੋਮ ਦੀ ਚੜਦੀਕਲ੍ਹਾ ਲਈ ਅਰਦਾਸ ਬੇਨਤੀ ਵੀ ਕੀਤੀ ਉੱਥੇ ਸੰਗਤਾਂ ਦੀ ਹਰ ਪੱਖੋ ਸਹੂਲਤ ਲਈ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਉਪਰੰਤ ਸ਼ੋ੍ਰਮਣੀ ਕਮੇਟੀ ਦਫਤਰ ਪੁੱਜਣ ਤੇ ਮੀਤ ਸਕੱਤਰ ਬਿਜੈ ਸਿੰਘ ਤੇ ਸਾਥੀਆ ਵੱਲੋਂ ਸੰਤ ਚਰਨਜੀਤ ਸਿੰਘ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੋਕੇ ਸੰਤ ਚਰਨਜੀਤ ਸਿੰਘ ਨੇ ਪਤਿਤ ਹੋ ਕੇ ਤੇ ਨਸ਼ਿਆਂ ‘ਚ ਗਲਤਾਨ ਹੁੰਦੀ ਜਾ ਰਹੀ ਨੋਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਦਸਾਂ ਨਹੁੰਆ ਦੀ ਕਿਰਤ ਕਰਨ ਅਤੇ ਸਮਾਜ ਸੇਵਾ ਦੇ ਕਾਰਜ ਕਰਨ ਦੀ ਅਪੀਲ ਕੀਤੀ। ਉਨਾਂ ਦੇ ਨਾਲ ਅਮਰ ਖਾਲਸਾ ਫਾਊਂਡੇਸ਼ਨ ਪੰਜਾਬ ਪ੍ਰਧਾਨ ਭਾਈ ਅਵਤਾਰ ਸਿੰਘ ਖਾਲਸਾ, ਸੁਖਦੇਵ ਸਿੰਘ, ਫੁਲਜੀਤ ਸਿੰਘ, ਹਰਜਿੰਦਰ ਸਿੰਘ ਰਾਜਾ, ਤਰਲੋਕ ਸਿੰਘ ਰੰਧਾਵਾ, ਮਨਜੀਤ ਸਿੰਘ ਗਿੱਲ, ਮਲਕੀਤ ਸਿੰਘ ਸੇਰਾ, ਅਮਰੀਕ ਸਿੰਘ ਖਹਿਰਾ, ਅਮਰੀਕ ਸਿੰਘ ਇੱਬਨ ਆਦਿ ਨੋਜਵਾਨ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply