Wednesday, May 27, 2026

ਅਨੰਦਪੁਰ ਸਾਹਿਬ ਸੜਕ ’ਤੇ ਪਏ ਖੱਡੇ ਪੂਰਨ ਦੀ ਕਾਰ ਸੇਵਾ ਦੀ ਭਰਵੀਂ ਸ਼ਲਾਘਾ

ਸ਼੍ਰੋਮਣੀ ਕਮੇਟੀ ਸੇਵਾ ਕਰਨ ਵਾਲੀ ਸੰਗਤ ਲਈ ਪਹੁੰਚਾਏਗੀ ਲੰਗਰ – ਲੌਂਗੋਵਾਲ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਮਾਰਗ ’ਤੇ ਪਏ ਖੱਡਿਆਂ ਨੂੰ ਪੂਰਨ ਲਈ ਬਾਬਾ ਲੀਡਰ ਸਿੰਘ ਤੇ ਬਾਬਾ Gobind Longowalਜੱਗਾ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਕਾਰ ਸੇਵਾ ਦੀ ਭਰਵੀਂ ਸ਼ਲਾਘਾ ਹੋ ਰਹੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਹੋਲਾ ਮਹੱਲਾ ਜੋੜ ਮੇਲੇ ਦੇ ਮੱਦੇਨਜ਼ਰ ਇਸ ਸੜਕ ਦੀ ਖਸਤਾ ਹਾਲਤ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਕਾਫੀ ਮੁਸ਼ਕਲ ਪੇਸ਼ ਆ ਰਹੀ ਸੀ, ਜਿਸ ਨੂੰ ਦੇਖਦਿਆਂ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਖੇੜਾ ਬੇਟ ਕਪੂਰਥਲਾ ਦੇ ਬਾਬਾ ਲੀਡਰ ਸਿੰਘ ਤੇ ਭਾਈ ਗੁਰਦਾਸ ਜੀ ਗੁਰਮਤਿ ਵਿਦਿਆਲਾ ਦੇ ਮੁੱਖੀ ਬਾਬਾ ਜੱਗਾ ਸਿੰਘ ਵੱਲੋਂ ਲਾਂਘਾ ਸੁਖਾਵਾਂ ਬਣਾਉਣ ਲਈ ਮਿੱਟੀ ਪਾਈ ਜਾ ਰਹੀ ਹੈ।ਇਸ ਕਾਰਜ ਲਈ ਵੱਡੀ ਗਿਣਤੀ ਸੰਗਤ ਵੱਲੋਂ ਆਪਣੀਆਂ ਟਰਾਲੀਆਂ ਨਾਲ ਸੇਵਾ ਸ਼ੁਰੂ ਕੀਤੀ ਗਈ ਹੈ।ਪ੍ਰੈਸ ਨੂੰ ਜਾਰੀ ਬਿਆਨ `ਚ  ਲੌਂਗੋਵਾਲ ਨੇ ਆਖਿਆ ਕਿ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਦੀ ਹੈ ਅਤੇ ਇਸ ਤੋਂ ਪਹਿਲਾਂ ਸੂਬੇ ਦੀ ਸਰਕਾਰ ਨੂੰ ਸੜਕ ਦੀ ਮੁਰੰਮਤ ਕਰਨੀ ਚਾਹੀਦੀ ਸੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਸੇਵਾ ’ਤੇ ਲੱਗੀਆਂ ਸੰਗਤਾਂ ਲਈ ਤਖਤ ਸ੍ਰੀ ਅਨੰਦਪੁਰ ਸਾਹਿਬ ਤੋਂ ਲੰਗਰ ਪਹੁੰਚਾਇਆ ਜਾਵੇਗਾ ਤੇ ਇਸ ਸੇਵਾ ਵਿਚ ਸਹਿਯੋਗ ਦਿੱਤਾ ਜਾਵੇਗਾ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply